Loading Now

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜੂਨ ਵਿਚ ਪਾਕਿਸਤਾਨ ਜਾਵੇਗਾ ਜਥਾ

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜੂਨ ਵਿਚ ਪਾਕਿਸਤਾਨ ਜਾਵੇਗਾ ਜਥਾ

ਅੰਮ੍ਰਿਤਸਰ, 24 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਇਸ ਸਾਲ ਜੂਨ ਵਿਚ ਪਾਕਿਸਤਾਨ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ ਤਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਿਖੇ ਭੇਜਣ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

Share this content:

Post Comment