Loading Now

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ

ਅੰਮ੍ਰਿਤਸਰ, 30 ਜੁਲਾਈ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਨਵੰਬਰ 2026 ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਲਈ (ਐੱਸ.ਜੀ.ਪੀ.ਸੀ.) ਨੇ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਯਾਤਰਾ ‘ਤੇ ਜਾਣ ਦੇ ਇੱਛੁਕ ਸ਼ਰਧਾਲੂਆਂ ਨੂੰ 10 ਅਗਸਤ 2026 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

ਐੱਸ.ਜੀ.ਪੀ.ਸੀ. ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਜਿਹੜੇ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ 10 ਅਗਸਤ ਤੱਕ ਆਪਣੇ ਪਾਸਪੋਰਟ ਐੱਸ.ਜੀ.ਪੀ.ਸੀ. ਦੇ ਯਾਤਰਾ ਵਿਭਾਗ ’ਚ ਜਮ੍ਹਾਂ ਕਰਵਾਉਣ। ਪਾਸਪੋਰਟ ਦੇ ਨਾਲ ਸਬੰਧਤ ਖੇਤਰ ਦੇ ਐੱਸ.ਜੀ.ਪੀ.ਸੀ. ਮੈਂਬਰ ਦੀ ਸਿਫ਼ਾਰਸ਼ ਵੀ ਜ਼ਰੂਰੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਪਾਸਪੋਰਟ ਦੇ ਨਾਲ ਪਛਾਣ ਸਬੂਤ ਵਜੋਂ ਵੋਟਰ ਕਾਰਡ ਜਾਂ ਹੋਰ ਪਛਾਣ ਪੱਤਰ ਦੀ ਫੋਟੋਕਾਪੀ ਨੱਥੀ ਕਰਨਾ ਲਾਜ਼ਮੀ ਹੈ।

Share this content:

Post Comment