ਗੱਡੀ ‘ਚ ਆਏ ਅਣਪਛਾਤੇ ਹਮਲਾਵਰਾਂ ਵਲੋਂ ਇਕ ਹੋਰ ਸਰਪੰਚ ਦਾ ਕਤਲ
ਮੋਗਾ, 6 ਮਾਰਚ – ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ‘ਚ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ ਸਰਪੰਚ ਹੈਪੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਾਪਰੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀ ਇਕ ਫਾਰਚੂਨਰ ਗੱਡੀ ਵਿਚ ਆਏ ਅਤੇ ਉਨ੍ਹਾਂ ਨੇ ਸਰਪੰਚ ਹੈਪੀ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਲਗਭਗ 15 ਤੋਂ 20 ਰਾਊਂਡ ਫਾਇਰ ਕੀਤੇ ਗਏ, ਜਿਸ ਨਾਲ ਸਰਪੰਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਮੋਗਾ ਦੇ ਐੱਸਐੱਸਪੀ ਵੱਲੋਂ ਖੁਦ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਸ ਟੀਮਾਂ ਨੂੰ ਜਾਂਚ ਦੇ ਹੁਕਮ ਦਿੱਤੇ ਗਏ। ਪੁਲਸ ਨੇ ਇਲਾਕੇ ਵਿਚ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ। ਹਾਲਾਂਕਿ ਪੁਲਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
Share this content:

Post Comment