Loading Now

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

*ਫਲਾਂਸਬਜ਼ੀਆਂਚੀਜ਼ ਦੇ ਵਿਸ਼ਾਲ ਸੈਕਸ਼ਨਾਂ ਵਿੱਚ ਜਾ ਕੇ ਅੰਤਰਰਾਸ਼ਟਰੀ ਮੰਡੀਕਰਨ ਪ੍ਰਣਾਲੀ ਅਤੇ ਆਧੁਨਿਕ ਤਕਨੀਕਾਂ ਦਾ ਲਿਆ ਜਾਇਜ਼ਾ

ਐਸ.ਏ.ਐਸ. ਨਗਰ (ਮੋਹਾਲੀ) 1 ਜੁਲਾਈ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਖੇਤੀਬਾੜੀ ਮੰਡੀਕਰਨ ਦੇ ਡਿਜੀਟਲਾਈਜ਼ੇਸ਼ਨਆਧੁਨਿਕੀਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।

ਇਸ ਦੌਰੇ ਦਾ ਮੁੱਖ ਉਦੇਸ਼ ਤਾਜ਼ਾ ਉਤਪਾਦਾਂ ਦੀ ਮੰਡੀ ਦੀ ਕਾਰਜਪ੍ਰਣਾਲੀਅੰਤਰਰਾਸ਼ਟਰੀ ਵਪਾਰ ਤੇ ਮੰਡੀਕਰਨ ਪ੍ਰਕਿਰਿਆ ਅਤੇ ਆਧੁਨਿਕ ਸਪਲਾਈ ਚੇਨ ਪ੍ਰਬੰਧਨ ਨੂੰ ਨੇੜਿਓਂ ਦੇਖਣਾ ਅਤੇ ਸਮਝਣਾ ਹੈ। ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਰੁੰਗਿਸ ਮਾਰਕੀਟ ਵਿੱਚ ਫਲਾਂਸਬਜ਼ੀਆਂਚੀਜ਼ ਦੇ ਵਿਸ਼ਾਲ ਸੈਕਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਉੱਥੋਂ ਦੇ ਪ੍ਰਬੰਧਕਾਂ ਅਤੇ ਮਾਹਿਰਾਂ ਨਾਲ ਮੁਲਾਕਾਤ ਕਰਕੇ ਉਤਪਾਦਾਂ ਦੀ ਗੁਣਵੱਤਾਪੈਕੇਜਿੰਗਕੋਲਡ ਸਟੋਰੇਜ ਅਤੇ ਡਿਜੀਟਲ ਬੋਲੀ ਦੇ ਅੰਤਰਰਾਸ਼ਟਰੀ ਮਿਆਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।

PIC-30-6-2026-2 ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਪੈਰਿਸ ਤੋਂ ਜਾਣਕਾਰੀ ਸਾਂਝੀ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮੰਡੀਕਰਨ ਦੇ ਆਧੁਨਿਕੀਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੈਰਿਸ ਦੀ ਇਸ ਵਿਸ਼ਵ ਪ੍ਰਸਿੱਧ ਮਾਰਕੀਟ ਵਿੱਚ ਅਪਣਾਈਆਂ ਜਾ ਰਹੀਆਂ ਤਕਨੀਕਾਂ ਤੋਂ ਬਹੁਤ ਜਾਣਕਾਰੀ ਮਿਲੀ ਹੈ। ਇਸ ਅੰਤਰਰਾਸ਼ਟਰੀ ਤਜ਼ਰਬੇ ਅਤੇ ਪ੍ਰਾਪਤ ਜਾਣਕਾਰੀ ਨੂੰ ਫ਼ਲ ਅਤੇ ਸਬਜ਼ੀ ਮੰਡੀਆਂ ਵਿੱਚ ਲਾਗੂ ਕਰਨ ਦੇ ਯਤਨ ਕੀਤੇ ਜਾਣਗੇ ਤਾਂ ਜੋ ਫ਼ਸਲਾਂ ਦੀ ਬਰਬਾਦੀ ਨੂੰ ਘਟਾਇਆ ਜਾ ਸਕੇ ਅਤੇ ਉਤਪਾਦਾਂ ਦੀ ਸਹੀ ਕੀਮਤ ਮਿਲ ਸਕੇ। ਇਸ ਦੌਰੇ ਦੌਰਾਨ ਉੱਥੇ ਦੇ ਹਾਈ-ਟੈਕ ਸਿਸਟਮ ਦਾ ਅਧਿਐਨ ਵੀ ਕੀਤਾਜੋ ਆਉਣ ਵਾਲੇ ਸਮੇਂ ਵਿੱਚ ਮੰਡੀਕਰਨ ਸੁਧਾਰਾਂ ਲਈ ਸਹਾਇਕ ਸਿੱਧ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਮੰਡੀਆਂ ਨੂੰ ਵੀ ਇਸੇ ਤਰ੍ਹਾਂ ਅਪਗ੍ਰੇਡ ਕੀਤਾ ਜਾਵੇਤਾਂ ਜੋ ਕਿਸਾਨਾਂ ਦੇ ਉਤਪਾਦਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ ਅਤੇ ਖਪਤਕਾਰਾਂ ਤੱਕ ਤਾਜ਼ਾ ਤੇ ਸਾਫ਼-ਸੁਥਰੀਆਂ ਵਸਤੂਆਂ ਪਹੁੰਚਾਈਆਂ ਜਾ ਸਕਣ।

Share this content:

Post Comment