Loading Now

ਚੋਣਾਂ ਤੋਂ ਪਹਿਲਾਂ ਆਪ ਦੇ 11 ‘ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਚੋਣਾਂ ਤੋਂ ਪਹਿਲਾਂ ਆਪ ਦੇ 11 ‘ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਜਲੰਧਰ, 17 ਅਕਤੂਬਰ – ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਵਿਚ ਵੱਡੀ ਬਗਾਵਤ ਸ਼ੁਰੂ ਹੋ ਗਈ ਹੈ। ਰਾਜਵਿੰਦਰ ਥਿਆੜਾ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਦੇ ਵਿਰੋਧ ਵਿਚ 11 ਵਿੱਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਘਟਨਾਕ੍ਰਮ ਨੇ ਜਲੰਧਰ ਕੈਂਟ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਜਲੰਧਰ ਕੈਂਟ ਹਲਕੇ ਦੇ ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਸੰਗਠਨਾਤਮਕ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ।

ਮੀਟਿੰਗ ਵਿਚ ਰਾਜਵਿੰਦਰ ਥਿਆੜਾ ਦੇ ਸਮਰਥਨ ਵਿਚ ਇਕਜੁੱਟਤਾ ਦਿਖਾਉਂਦਿਆਂ ਪਾਰਟੀ ਲੀਡਰਸ਼ਿਪ ਦੇ ਫ਼ੈਸਲੇ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਗਈ। ਇੱਕ ਦਿਨ ਪਹਿਲਾਂ ਹੀ ਪਾਰਟੀ ਨੇ ਰਾਜਵਿੰਦਰ ਥਿਆੜਾ ਨੂੰ ਹਟਾ ਕੇ ਦੀਪਕ ਬਾਲੀ ਨੂੰ ਜਲੰਧਰ ਕੈਂਟ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਸੀ। ਪਾਰਟੀ ਦੇ ਇਸ ਫੈਸਲੇ ਖ਼ਿਲਾਫ ਵੱਡੀ ਬਗਾਵਤ ਸ਼ੁਰੂ ਹੋ ਗਈ ਹੈ। ਮੀਟਿੰਗ ਤੋਂ ਬਾਅਦ ਹਲਕੇ ਦੇ 11 ਬਲਾਕ ਪ੍ਰਧਾਨਾਂ ਵਿੱਚੋਂ 10 ਵੱਲੋਂ ਅਸਤੀਫ਼ੇ ਦੇਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਮਹਿਲਾ ਵਿੰਗ, ‘ਯੁੱਧ ਨਸ਼ਿਆਂ ਵਿਰੁੱਧ’ ਵਿੰਗ, ਯੂਥ ਵਿੰਗ ਅਤੇ ਹੋਰ ਸੰਗਠਨਾਤਮਕ ਇਕਾਈਆਂ ਨਾਲ ਜੁੜੇ ਅਹੁਦੇਦਾਰਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਵਿਰੋਧ ਜਤਾਇਆ ਹੈ।

Share this content:

Post Comment