ਚੋਣਾਂ ਦੌਰਾਨ ਘਾਤਕ ਅਸਲਾ/ਹਥਿਆਰ ਚੁੱਕਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ – ਜ਼ਿਲ੍ਹਾ ਮੈਜਿਸਟਰੇਟ
ਫਰੀਦਕੋਟ, 13 ਮਈ – ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਵਿੱਚ ਨਗਰ ਕੌਂਸਲ ਫਰੀਦਕੋਟ, ਨਗਰ ਕੌਂਸਲ ਕੋਟਕਪੂਰਾ ਅਤੇ ਨਗਰ ਕੌਂਸਲ ਜੈਤੋ ਜਿੱਥੇ ਚੋਣਾਂ ਹੋ ਰਹੀਆਂ ਹਨ ਦੀ ਹਦੂਦ ਅੰਦਰ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ ਅਤੇ ਹੋਰ ਘਾਤਕ ਅਸਲਾ/ਹਥਿਆਰ, ਭਾਵੇਂ ਉਹ ਲਾਇਸੰਸੀ ਹੀ ਕਿਉਂ ਨਾ ਹੋਵੇ, ਚੁੱਕਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀ, ਪੈਟਰੋਲ ਪੰਪ ਮਾਲਿਕ, ਜਵੈਲਰੀ ਸ਼ਾਪ ਮਾਲਕ, ਗੰਨਮੈਨ (ਸਰਕਾਰੀ, ਪ੍ਰਾਈਵੇਟ) ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਨਗਰ ਨਿਗਮ/ਨਗਰ ਕੌਂਸਲ ਚੋਣਾਂ 2026 ਮਿਤੀ 26 ਮਈ ਨੂੰ ਹੋਣ ਜਾ ਰਹੀਆਂ ਹਨ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਨੂੰ ਅਸਲਾ ਚੁੱਕਣ/ਕੈਰੀ ਕਰਨ ਤੋਂ ਰੋਕਣਾ ਅਤਿ ਜ਼ਰੂਰੀ ਹੈ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
Share this content:



Post Comment