Loading Now

ਜਮਹੂਰੀ ਅਧਿਕਾਰ ਸਭਾ ਵਲੋਂ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਮੁਲਾਜ਼ਮਾਂ ਦੀ ਗ੍ਰਿਫਤਾਰੀ ਦੀ ਨਿੰਦਾ

ਜਮਹੂਰੀ ਅਧਿਕਾਰ ਸਭਾ ਵਲੋਂ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਮੁਲਾਜ਼ਮਾਂ ਦੀ ਗ੍ਰਿਫਤਾਰੀ ਦੀ ਨਿੰਦਾ

ਗੁਰਦਾਸਪੁਰ, 28 ਨਵੰਬਰ – ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਪੀ ਆਰ ਟੀ ਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਵਰਕਰ ਯੂਨੀਅਨ ਦੇ ਆਗੂਆਂ ਦੀ ਗ੍ਰਿਫਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੱਤਾ ਹੈ। ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਜਗਮੋਹਣ ਸਿੰਘ, ਸੂਬਾ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਬਠਿੰਡਾ, ਸਕੱਤਰੇਤ ਮੈਂਬਰ ਡਾ ਅਜੀਤਪਾਲ ਸਿੰਘ ਅਤੇ ਸੂਬਾ ਪ੍ਰੈਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਪ੍ਰੈਸ ਨੂੰ ਜਾਰੀ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਆਖਿਆ ਹੈ ਕਿ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰਨਾ ਮੁਲਾਜ਼ਮਾਂ ਦਾ ਸੰਵਿਧਾਨਿਕ ਅਤੇ ਜਮਹੂਰੀ ਹੱਕ ਹੈ ਪਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਜਾਬਰ ਹਥਕੰਡੇ ਵਰਤ ਰਹੀ ਹੈ ਜੀ ਸਰਕਾਰ ਲਈ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ।

ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਸਬੰਧੀ ਜਾਰੀ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ ਵਿਆਪੀ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ। ਉਹਨਾਂ ਕਿਹਾ ਕਿ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਜਾਰੀ ਧਰਨਿਆਂ ਤੋਂ ਪਹਿਲਾਂ ਹੀ ਵੱਡੇ ਤੜਕੇ ਪਟਿਆਲਾ ਸਮੇਤ ਪੰਜਾਬ ਭਰ ਵਿੱਚੋਂ ਯੂਨੀਅਨ ਦੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਧਰਨਾਂ ਦੇ ਰਹੇ ਮੁਲਾਜ਼ਮਾਂ ਨੂੰ ਪੁਲਿਸ ਬੱਸਾਂ ਵਿਚ ਭਰ ਕੇ ਵੱਖ ਵੱਖ ਥਾਣਿਆਂ ਵਿੱਚ ਲੈ ਗਈ ਜੋ ਸਰਕਾਰ ਦੀ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਹਨ। ਉਹਨਾਂ ਨੇ ਗ੍ਰਿਫ਼ਤਾਰ ਕੀਤੇ ਯੂਨੀਅਨਾਂ ਦੇ ਆਗੂਆਂ ਅਤੇ ਵਰਕਰਾਂ ਨੂੰ ਫੌਰੀ ਰਿਹਾ ਕਰਨ ਦੀ ਮੰਗ ਕੀਤੀ ਹੈ।

Share this content:

Post Comment