Loading Now

ਜਲੰਧਰ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਕੀਤਾ ਬਰੀ

ਜਲੰਧਰ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਕੀਤਾ ਬਰੀ

ਜਲੰਧਰ, 28 ਅਕਤੂਬਰ – ਜਗਤਾਰ ਸਿੰਘ ਤਾਰਾ ਨੂੰ ਜਲੰਧਰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। 2009 ਵਿੱਚ ਭੋਗਪੁਰ ਪੁਲਿਸ ਸਟੇਸ਼ਨ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਤੇ ਅਸਲਾ ਐਕਟ ਦੀਆਂ ਧਾਰਾਵਾਂ 17, 18, 20 ਤਹਿਤ ਇੱਕ ਕੇਸ ਦਰਜ ਕੀਤਾ ਗਿਆ ਸੀ। ਜਗਤਾਰ ਸਿੰਘ ਤਾਰਾ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਇਆ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਨੇ ਦੋਸ਼ ਸਾਬਤ ਨਾ ਹੋਣ ’ਤੇ ਬਰੀ ਕਰਨ ਦਾ ਹੁਕਮ ਜਾਰੀ ਕੀਤਾ। ਉਨ੍ਹਾਂ ਵੱਲੋਂ ਵਕੀਲ ਐਸ.ਕੇ.ਐਸ. ਹੁੰਦਲ ਪੇਸ਼ ਹੋਏ। ਅਦਾਲਤ ਦੀ ਸੁਣਵਾਈ ਖਤਮ ਹੋਣ ਤੋਂ ਬਾਅਦ, ਉਨ੍ਹਾਂ ਨੇ ਜਗਤਾਰ ਤਾਰਾ ਨੂੰ ਬਰੀ ਕਰਨ ਦਾ ਐਲਾਨ ਕੀਤਾ।

Share this content:

Post Comment