Loading Now

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

*ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਅੰਮ੍ਰਿਤਸਰ, 4 ਮਈ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐੱਸ. ਨੇ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ।
2-May-PN-1-secretary-6 ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ
ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਜਸਪ੍ਰੀਤ ਕੌਰ ਵੀ ਮੌਜੂਦ ਸਨ। ਸਕੱਤਰ ਸ੍ਰੀ ਰਾਮਵੀਰ ਨੇ ਅੱਜ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਿੰਘ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ।
2-May-PN-1-secretary-7 ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ
ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਨਤਮਸਤਕ ਹੋਏ ਜਿੱਥੇ ਉਨ੍ਹਾਂ ਪਾਵਨ ਦਰਸ਼ਨ ਕਰਨ ਦੇ ਨਾਲ ਸ੍ਰੀ ਹਨੂਮਾਨ ਜੀ ਦੀ ਆਰਤੀ ਵਿੱਚ ਵੀ ਹਿੱਸਾ ਲਿਆ।
2-May-PN-1-secretary-4 ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ
ਇਸ ਮੌਕੇ ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਚਾਵਲਾ ਵੱਲੋਂ ਸਕੱਤਰ ਸ੍ਰੀ ਰਾਮਵੀਰ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਨਮਾਨਿਤ ਕੀਤਾ ਗਿਆ।

Share this content:

Post Comment