Loading Now

ਜਲੰਧਰ ਧਮਾਕਾ ਮਾਮਲੇ ’ਚ ਪੁਲਿਸ ਨੇ 17 ਨੌਜਵਾਨਾਂ ਨੂੰ ਹਿਰਾਸਤ ’ਚ ਲਿਆ

ਜਲੰਧਰ ਧਮਾਕਾ ਮਾਮਲੇ ’ਚ ਪੁਲਿਸ ਨੇ 17 ਨੌਜਵਾਨਾਂ ਨੂੰ ਹਿਰਾਸਤ ’ਚ ਲਿਆ

ਜਲੰਧਰ, 14 ਮਈ – ਜਲੰਧਰ ਵਿੱਚ ਸੀਮਾ ਸੁਰੱਖਿਆ ਬਲ (BSF) ਕੈਂਪ ਦੇ ਬਾਹਰ ਹੋਏ IED ਧਮਾਕੇ ਵਿੱਚ ਸੁਰੱਖਿਆ ਏਜੰਸੀਆਂ ਨੇ ਵੱਡੀ ਕਾਰਵਾਈ ਕੀਤੀ ਹੈ। ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਨੂੰ ਜਾਂਚ ਵਿੱਚ ਇੱਕ ਮਹੱਤਵਪੂਰਨ ਮੋੜ ਮੰਨਿਆ ਜਾ ਰਿਹਾ ਹੈ, ਕਿਉਂਕਿ ਸ਼ੁਰੂਆਤੀ ਪੁੱਛਗਿੱਛ ਵਿੱਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ।

ਮੁੱਖ ਮੁਲਜ਼ਮ ਤੋਂ ਇਲਾਵਾ ਇੱਕ ਹੋਰ ਸ਼ੱਕੀ ਹਿਰਾਸਤ ‘ਚ

ਜਾਣਕਾਰੀ ਸਾਹਮਣੇ ਆਈ ਹੈ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਮੁੱਖ ਮੁਲਜ਼ਮ ਅਨਿਲ ਸ਼ਰਮਾ, ਯੂਪੀ (UP News) ਦਾ ਰਹਿਣ ਵਾਲਾ ਹੈ। ਮੁੱਖ ਮੁਲਜ਼ਮ ਤੋਂ ਇਲਾਵਾ ਪੁਲਿਸ ਨੇ ਇੱਕ ਹੋਰ ਸ਼ੱਕੀ ਨੂੰ ਵੀ ਹਿਰਾਸਤ ‘ਚ ਲਿਆ। ਪੁਲਿਸ ਵੱਲੋਂ ਧਮਾਕੇ ਮਾਮਲੇ ‘ਚ ਮੁਲਜ਼ਮਾਂ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਧਮਾਕੇ ਪਿੱਛੇ ਸਾਜਿਸ਼ ਤੇ ਵੱਖ ਵੱਖ ਪਹਿਲੂਆਂ ਨੂੰ ਖੰਗਾਲਿਆ ਜਾ ਰਿਹਾ ਹੈ। ਦੱਸ ਦਈਏ ਕਿ ਹੁਣ ਤੱਕ ਇਸ ਮਾਮਲੇ ਵਿੱਚ ਪੁਲਿਸ ਵੱਲੋਂ 17 ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਚੁੱਕੀ ਹੈ।

Share this content:

Post Comment