Loading Now

ਜਲੰਧਰ ਵਿੱਚ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮਨਾਇਆ

ਜਲੰਧਰ ਵਿੱਚ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮਨਾਇਆ

ਜਲੰਧਰ -22  ਅਕਤੂਬਰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲੀਸ ਮੁਲਾਜ਼ਮਾਂ ਦੇ ਸਨਮਾਨ ’ਚ ਜਲੰਧਰ ਸਥਿਤ ਪੰਜਾਬ ਆਰਮਡ ਪੁਲੀਸ ਹੈੱਡਕੁਆਰਟਰ ਜਲੰਧਰ ਵਿੱਚ ਰਾਜ-ਪੱਧਰੀ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ ਗੌਰਵ ਯਾਦਵ ਨੇ ਸਮਾਗਮ ਦੀ ਅਗਵਾਈ ਕੀਤੀ ਅਤੇ ਪੁਲੀਸ ਸ਼ਹੀਦ ਸਮਾਰਕ ’ਤੇ ਫੁੱਲ-ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਪੈਸ਼ਲ ਡੀ ਜੀ ਪੀ ਪ੍ਰਵੀਨ ਕੁਮਾਰ ਸਿਨਹਾ ਅਤੇ ਏ ਡੀ ਜੀ ਪੀ ਐੱਮ ਐੱਫ ਫਾਰੂਕੀ ਵੀ ਸਨ।

ਡੀ ਜੀ ਪੀ ਨੇ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲੀਸ ਦੇ 1,804 ਬਹਾਦਰ ਜਵਾਨਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਕੁਰਬਾਨੀ ਦਿੱਤੀ ਹੈ। ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਸ਼ਾਂਤੀ ਦੇ ਮਾਹੌਲ ਵਿੱਚ ਸਾਹ ਲੈ ਰਹੇ ਹਾਂ। ਸਮਾਗਮ ਦੀ ਸਮਾਪਤੀ ਦੋ ਮਿੰਟ ਦਾ ਮੌਨ ਰੱਖ ਕੇ ਕੀਤੀ ਗਈ ਅਤੇ ਸ਼ਹੀਦ ਨਾਇਕਾਂ ਦੇ ਸਨਮਾਨ ਵਿੱਚ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਨਸ਼ਿਆਂ ਦੇ ਕਾਰੋਬਾਰ ‘ਤੇ ਕਰਾਰੀ ਸੱਟ ਮਾਰੀ ਹੈ। 16 ਮਾਰਚ 2022 ਤੋਂ ਹੁਣ ਤੱਕ ਐੱਨ ਡੀ ਪੀ ਐੱਸ ਐਕਟ ਤਹਿਤ 95,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜਿਸ ਦੇ ਨਤੀਜੇ ਵਜੋਂ 1,27,000 ਤੋਂ ਵੱਧ ਗ੍ਰਿਫਤਾਰੀਆਂ ਹੋਈਆਂ ਹਨ ਅਤੇ 7,260 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਦੀ 902 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।

Share this content:

Post Comment