Loading Now

ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਅਦਾਰਿਆਂ ਵਿੱਚ ਮਨਾਇਆ ਗਿਆ ਕੌਮੀ ਲੀਗਲ ਸਰਵਿਸਜ਼ ਸਪਤਾਹ

ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਅਦਾਰਿਆਂ ਵਿੱਚ ਮਨਾਇਆ ਗਿਆ ਕੌਮੀ ਲੀਗਲ ਸਰਵਿਸਜ਼ ਸਪਤਾਹ

ਫਰੀਦਕੋਟ, 13 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ, ਸ੍ਰੀ ਸੰਜੇ ਅਗਨੀਹੋਤਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਕੌਮੀ ਲੀਗਲ ਸਰਵਸਿਜ਼ ਸਪਤਾਹ ਦੇ ਮੌਕੇ ਤੇ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ 98 ਸਕੂਲਾਂ, ਕਾਲਜਾਂ ਵਿੱਚ ਵਿਦਿਆਰਥੀਆਂ ਵੱਲੋਂ ਕੌਮੀ ਲੀਗਲ ਸਰਵਿਸਜ਼ ਸਪਤਾਹ ਮਨਾਇਆ ਗਿਆ, ਇਸ ਮੌਕੇ ਵੱਖ-ਵੱਖ ਲੀਗਲ ਲਿਟਰੇਸੀ ਕਲੱਬਾਂ ਦੇ ਬੱਚਿਆਂ ਵੱਲੋਂ ਪੇਟਿੰਗ ਮੁਕਾਬਲੇ, ਭਾਸ਼ਨ ਪ੍ਰਤੀਯੋਗਤਾ, ਕਾਨੂੰਨੀ ਅਧਿਕਾਰ ਰੈਲੀਆਂ, ਲੇਖ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਅਤੇ ਰੰਗਦਾਰ ਦੀਵੇ ਅਤੇ ਰੰਗੋਲੀ ਬਣਾ ਕੇ ਇਹ ਸਪਤਾਹ ਮਨਾਇਆ ਗਿਆ। ਇਸ ਮੌਕੇ ਜੱਜ ਸਾਹਿਬ ਨੇ ਹਰ ਆਮ ਅਤੇ ਖਾਸ ਵਿਅਕਤੀਆਂ ਨੂੰ ਗ੍ਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਇਸ ਦੇ ਨਾਲ਼-ਨਾਲ਼ ਜੱਜ ਸਾਹਿਬ ਨੇ ਜ਼ਿਲ੍ਹਾ ਫਰੀਦਕੋਟ ਦੇ 98 ਲੀਗਲ ਲਿਟਰੇਸੀ ਕਲੱਬ ਵਾਲੇ ਸਕੂਲਾਂ, ਕਾਲਜਾਂ ਨੂੰ ਵੀ ਗ੍ਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਅਤੇ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਲੀਗਲ ਸਰਵਿਸਜ਼ ਦਿਵਸ ਮਨਾਉਣ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਦੱਸਿਆ ਗਿਆ ਅਤੇ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਰਾਜ ਪੱਧਰ ਉੱਤੇ ਅਤੇ ਜ਼ਿਲ੍ਹਾ ਪੱਧਰ ਉੱਤੇ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਆਮ ਜਨਤਾ ਵਿੱਚ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਪਹੁੰਚਾਈ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਸਪਤਾਹ ਨੂੰ ਮਨਾਉਣ ਦੇ ਸੰਬੰਧ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਇੱਕ ਸਟਾਲ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਕੈਦੀਆਂ/ਹਵਾਲਾਤੀਆਂ ਵੱਲੋਂ ਬਣਾਈਆਂ ਗਈਆਂ ਮਠਿਆਈਆਂ, ਦੀਵੇ, ਮੋਮਬੱਤੀਆਂ ਅਤੇ ਬਿਜਲੀ ਲੈਂਪ ਦੀ ਸਟਾਲ ਲਗਾਈ ਗਈ ਜਿਸ ਵਿੱਚ ਉਕਤ ਕੈਦੀਆਂ/ਹਵਾਲਾਤੀਆਂ ਨੂੰ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਇਸ ਤੋਂ ਇਲਾਵਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈੱਡ-ਕਰਾਸ ਸੀਨੀਅਰ ਸਿਟੀਜ਼ਨ ਹੋਮ ਫਰੀਦਕੋਟ ਅਤੇ ਬਾਲ ਸੁਧਾਰ ਘਰ ਫਰੀਦਕੋਟ ਵਿਖੇ ਮੈਡੀਕਲ ਕੈਂਪ ਲਗਾਏ ਗਏ ਜਿਸ ਵਿੱਚ ਸਿਵਲ ਸਰਜਨ ਦਫਤਰ ਵੱਲੋਂ ਸੰਬੰਧਿਤ ਡਾਕਟਰਾਂ ਦੀਆਂ ਟੀਮਾਂ ਨੇ ਪਹੁੰਚ ਕੇ ਬਜ਼ੁਰਗਾਂ ਅਤੇ ਬੱਚਿਆਂ ਦਾ ਮੈਡੀਕਲ ਚੈਕ-ਅਪ ਕੀਤਾ ਅਤੇ ਲੁੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੀ ਮੌਕੇ ਤੇ ਮੌਜੂਦ ਸਨ। ਇਸ ਦੇ ਨਾਲ਼-ਨਾਲ਼ ਜੱਜ ਸਾਹਿਬ ਨੇ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਸਥਾਈ ਲੋਕ ਅਦਾਲਤ ਅਤੇ ਮੀਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਲੀਗਲ ਲਿਟਰੇਸੀ ਗਤੀਵਿਧੀਆਂ ਨੂੰ ਮੁੱਖ ਮਹਿਮਾਨ ਵਜੋਂ ਵਾਚਿਆ ਅਤੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਤਹਿਤ ਮਾਨਯੋਗ ਜੱਜ ਸਾਹਿਬ ਦੇ ਹੁਕਮਾਂ ਮੁਤਾਬਕ ਸ੍ਰੀ ਰਾਧਾ ਕ੍ਰਿਸ਼ਨ ਧਾਮ ਵਿਖੇ ਬੱਚਿਆਂ ਨਾਲ਼ ਇਹ ਦਿਵਸ ਮਨਾਇਆ ਗਿਆ।

Share this content:

Post Comment