Loading Now

ਜ਼ਿਲ੍ਹਾ ਕੋਰਟ ਕੰਪਲੈਕਸ ਐਸ.ਏ.ਐਸ. ਨਗਰ ਵਿਖੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਜ਼ਿਲ੍ਹਾ ਕੋਰਟ ਕੰਪਲੈਕਸ ਐਸ.ਏ.ਐਸ. ਨਗਰ ਵਿਖੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ (ਗਿਆਨ  ਸਿੰਘ/ਏ.ਡੀ.ਪੀ ਨਿਊਜ਼) – ਜਿਲ੍ਹਾ ਕੋਰਟ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 26 ਜਨਵਰੀ 2026 ਨੂੰ
77ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸ ਮੌਕੇ ਉਨ੍ਹਾਂ ਨੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਸਮਾਰੋਹ ਦੌਰਾਨ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਦੀ ਭਾਵਪੂਰਕ ਪੇਸ਼ਕਾਰੀ ਕੀਤੀ ਗਈ, ਜਿਸ ਨਾਲ ਮਾਹੌਲ ਦੇਸ਼ਭਗਤੀ ਨਾਲ ਭਰਪੂਰ ਹੋ ਗਿਆ।

Share this content:

Post Comment