Loading Now

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ :  ਚੋਣ ਡਿਊਟੀ ਲਈ 44,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ :  ਚੋਣ ਡਿਊਟੀ ਲਈ 44,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ

 

ਚੰਡੀਗੜ੍ਹ: ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਨੇ ਕਮਰ ਕੱਸ ਲਈ ਹੈ। ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੱਜ ਦੱਸਿਆ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਸਪੈਸ਼ਲ ਡੀਜੀਪੀ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 13,395 ਪੋਲਿੰਗ ਸਟੇਸ਼ਨ ਅਤੇ 18,718 ਪੋਲਿੰਗ ਬੂਥ ਬਣਾਏ ਗਏ ਹਨ। ਸੁਰੱਖਿਆ ਦੇ ਨਜ਼ਰੀਏ ਤੋਂ ਵਰਗੀਕਰਨ ਕਰਦੇ ਹੋਏ ਉਨ੍ਹਾਂ ਦੱਸਿਆ ਕਿ 860 ਬੂਥਾਂ ਨੂੰ ‘ਅਤਿ-ਸੰਵੇਦਨਸ਼ੀਲ’ ਮੰਨਿਆ ਗਿਆ ਹੈ। 3,405 ਬੂਥ ‘ਸੰਵੇਦਨਸ਼ੀਲ’ ਸ਼੍ਰੇਣੀ ਵਿੱਚ ਰੱਖੇ ਗਏ ਹਨ। 9,127 ਬੂਥ ਆਮ ਹਨ।
ਉਨ੍ਹਾਂ ਭਰੋਸਾ ਦਿੱਤਾ ਕਿ ਹਰ ਪੋਲਿੰਗ ਬੂਥ ‘ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਅਰਪਿਤ ਸ਼ੁਕਲਾ ਨੇ ਦੱਸਿਆ ਕਿ ਚੋਣ ਡਿਊਟੀ ਲਈ 44,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਨਾਕੇ ਲਗਾਏ ਗਏ ਹਨ ਅਤੇ ਪੈਟਰੋਲਿੰਗ ਪਾਰਟੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਦੀ ਪੁਲਿਸ ਨਾਲ ਵੀ ਤਾਲਮੇਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ।
ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

Share this content:

Previous post

ਦਿੱਲੀ  ਦੰਗੇ : ਸੁਪਰੀਮ ਕੋਰਟ ਵੱਲੋਂ ਉਮਰ ਖਾਲਿਦ, ਸ਼ਰਜੀਲ ਇਮਾਮ ਤੇ ਹੋਰਨਾਂ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਫੈਸਲਾ ਰਾਖਵਾਂ

Next post

ਬਰਗਾੜੀ ਬੇਅਦਬੀ ਕਾਂਡ : ਸਾਬਕਾ ਵਿਧਾਇਕ  ਬੈਂਸ ਖਿਲਾਫ਼ ਦਰਜ ਐੱਫਆਈਆਰ ਰੱਦ ਕਰਨ ਤੋਂ ਹਾਈ ਕੋਰਟ ਦੀ ਨਾਂਹ

Post Comment