ਜਾਤੀਸੂਚਕ ਸ਼ਬਦਾਵਲੀ ਵਰਤਣ ‘ਤੇ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ, ਅੰਮ੍ਰਿਤਸਰ ਦੀ ਪ੍ਰਿੰਸੀਪਲ ਮੁਅੱਤਲ
ਅੰਮ੍ਰਿਤਸਰ, 23 ਜਨਵਰੀ – ਸੂਬੇ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਦੋਸ਼ ਹੈ ਕਿ ਪ੍ਰਿੰਸੀਪਲ ਰੇਖਾ ਮਹਾਜਨ ਵਲੋਂ ਡੀ.ਪੀ.ਈ ਅਧਿਆਪਕ ਜ਼ੋਰਇੰਦਰ ਸਿੰਘ ਵਿਰੁਧ ਜਾਤੀ ਸੂਚਕ ਸ਼ਬਦਾਵਲੀ ਵਰਤੀ ਗਈ ਸੀ ਜਿਸ ਤੋਂ ਬਾਅਦ ਵਿਭਾਗ ਵਲੋਂ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਕਮੇਟੀ ਦੀ ਜਾਂਚ ਵਿਚ ਰੇਖਾ ਮਹਾਜਨ ਦੋਸ਼ੀ ਪਾਈ ਗਈ ਜਿਸ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁਢਲੀ ਜਾਂਚ ਦੌਰਾਨ ਹੀ ਪ੍ਰਿੰਸੀਪਲ ਰੇਖਾ ਮਹਾਜਨ ਦੋਸ਼ੀ ਪਾਈ ਗਈ ਸੀ ਪਰ ਵਿਭਾਗੀ ਜਾਂਚ ਵਿਚ ਸਿੱਧ ਹੋ ਚੁੱਕਾ ਹੈ ਕਿ ਪ੍ਰਿੰਸੀਪਲ ਰੇਖਾ ਮਹਾਜਨ ਆਦਤਨ ਦੋਸ਼ੀ ਹੈ, ਇਸ ਲਈ ਵਿਭਾਗੀ ਕਾਰਵਾਈ ਲਈ ਲਿਖਿਆ ਗਿਆ ਹੈ।
Share this content:


Post Comment