ਜਾਪਾਨ ਨੂੰ ਮਿਲੀ ਆਪਣੀ ਪਹਿਲੀ ਮਹਿਲਾ ਰਾਸ਼ਟਰਪਤੀ
ਜਾਪਾਨ, 21 ਅਕਤੂਬਰ – ਜਾਪਾਨ ਦੀ ਸੰਸਦ ਨੇ ਮੰਗਲਵਾਰ ਨੂੰ ਅਤਿ-ਰੂੜੀਵਾਦੀ ਸਾਨੇ ਤਾਕਾਇਚੀ ਨੂੰ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣ ਲਿਆ ਹੈ। ਲਿਬਰਲ ਡੈਮੋਕਰੈਟਿਕ ਪਾਰਟੀ ਦੀ ਮੁਖੀ ਤਾਕਾਇਚੀ(64) ਸ਼ਿਗੇਰੂ ਇਸ਼ੀਬਾ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਦੋ ਚੋਣ ਹਾਰਾਂ ਤੋਂ ਬਾਅਦ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਨੇੜਿਓਂ ਕੰਮ ਕਰਨ ਦੀ ਉਮੀਦ ਕਰਦੇ ਹਨ।
Share this content:



Post Comment