ਜਿਲਾ ਡੈਂਟਲ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਸਿੱਧੂ ਵੱਲੋਂ ਲੋਕਾਂ ਨੂੰ ਮੂੰਹ ਦੇ ਰੋਗਾਂ ਤੋਂ ਬਚਣ ਲਈ ਸੁਨੇਹਾ
ਮੋਗਾ, 19 ਮਾਰਚ(ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਜਿਲਾ ਡੈਟਲ ਸਿਹਤ ਅਫਸਰ ਮੋਗਾ ਡਾਕਟਰ ਗੁਰਪ੍ਰੀਤ ਕੌਰ ਸਿੱਧੂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਮੂੰਹ ਦੇ ਰੋਗਾਂ ਜਿਵੇਂ ਦੰਦਾਂ ਦੀ ਸੜਨ, ਮਸੂੜਿਆਂ ਦੀ ਬਿਮਾਰੀ ਅਤੇ ਮੂੰਹ ਦਾ ਕੈਂਸਰ ਆਦਿ ਤੋਂ ਬਚਾਅ ਲਈ ਸਫ਼ਾਈ ਬਹੁਤ ਜ਼ਰੂਰੀ ਹੈ। ਡਾ. ਸਿੱਧੂ ਨੇ ਲੋਕਾਂ ਨੂੰ ਦਿਨ ਵਿੱਚ ਦੋ ਵਾਰ ਦੰਦ ਸਾਫ਼ ਕਰਨ, ਤੰਬਾਕੂ ਅਤੇ ਸ਼ਰਾਬ ਤੋਂ ਦੂਰ ਰਹਿਣ ਅਤੇ ਸਮੇਂ-ਸਮੇਂ ‘ਤੇ ਡੈਂਟਲ ਚੈਕਅੱਪ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਮੂੰਹ ਦੀ ਸਿਹਤ ਦਾ ਖਾਸ ਧਿਆਨ ਰੱਖਣਾ ਲਾਜ਼ਮੀ ਹੈ ਅਤੇ ਜੇ ਕਿਸੇ ਨੂੰ ਮੂੰਹ ਵਿੱਚ ਦਰਦ, ਛਾਲੇ ਜਾਂ ਖੂਨ ਆਉਣ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ‘ਤੇ ਲੋਕਾਂ ਨੂੰ ਮੂੰਹ ਦੀ ਸਫ਼ਾਈ ਬਾਰੇ ਸਹੀ ਜਾਣਕਾਰੀ ਦਿੱਤੀ ਗਈ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
Share this content:



Post Comment