Loading Now

ਜਿਲਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ

ਜਿਲਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ

*ਸਰਕਾਰੀ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾਵੇ-ਸਰਬਜੀਤ ਸਿੰਘ

ਫਰੀਦਕੋਟ, 1 ਜੁਲਾਈ – (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੇਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਮੈਂਬਰ ਲੋਕ ਸਭਾ ਸ. ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈਜਿਸ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ ਵੱਖ ਲੋਕ ਭਲਾਈ ਸਕੀਮਾਂ/ਯੋਜਨਾਵਾਂਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਪ੍ਰਾਪਤ ਕੀਤੇ ਟੀਚਿਆਂ ਬਾਰੇ ਵੀ ਵਿਸਥਾਰ ਚਰਚਾ ਹੋਈ।

ਇਸ ਮੌਕੇ ਐਮ.ਪੀ. ਸ. ਸਰਬਜੀਤ ਸਿੰਘ ਖਾਲਸਾ ਨੇ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂਦੀਨ ਦਿਆਲ ਅਨਤੋਦਿਆ ਯੋਜਨਾਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮਪ੍ਰਧਾਨ ਮੰਤਰੀ ਆਵਾਸ ਯੋਜਨਾਸਵੱਛ ਭਾਰਤ ਮਿਸ਼ਨ,ਸਵੱਛ ਭਾਰਤ ਮਿਸ਼ਨ ਗ੍ਰਾਮੀਣਜਲ ਜੀਵਨ ਮਿਸ਼ਨਪੀ.ਐਮ.ਕੇ.ਐਸ.ਵਾਈ.ਮਿਡ ਡੇ ਮੀਲ ਸਕੀਮ,  ਪ੍ਰਧਾਨ ਮੰਤਰੀ ਉਜਵਲਾ ਯੋਜਨਾਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾਨੈਸ਼ਨਲ ਹੈਲਥ ਮਿਸ਼ਨਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾਸਮੱਗਰਾ ਸਿੱਖਿਆ ਅਭਿਆਨਐਮ.ਪੀ.ਲੈਂਡ ਸਕੀਮ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਕਿਹਾ ਕਿ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿਕਾਸ ਸਕੀਮਾਂ ਦਾ ਹਰ ਇਕ ਨਾਗਰਿਕ ਅਤੇ ਲੋੜਵੰਦ ਨੂੰ ਲਾਭ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਹਰ ਯੋਜਨਾਵਾਂ ਦਾ ਸਹੀ ਲੋਕਾਂ ਤੱਕ ਲਾਭ ਦਿੱਤਾ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ਤੇ ਲਾਗੂ ਕਰਨ ਅਤੇ ਇਸ ਦਾ ਲਾਭ ਹਰੇਕ ਲੋੜਵੰਦ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ ਇਸ ਮੌਕੇ ਦਲੇਰ ਸਿੰਘ ਖਾਲਸਾ ਪੀ.ਏਸ. ਸ਼ਿਵਜੀਤ ਸਿੰਘ ਸੰਘਾਉਪ ਜਿਲ੍ਹਾ ਸਿੱਖਿਆ ਅਫਸਰ ਪਵਨ ਕੁਮਾਰ, ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ  ਸਨ।

Share this content:

Post Comment