Loading Now

ਜਿਲ੍ਹਾ ਪ੍ਰੀਸ਼ਦ ਦੇ 15 ਤੇ ਬਲਾਕ ਸੰਮਤੀ ਦੇ 101 ਮੈਂਬਰਾਂ ਚੁੱਕੀ ਸਹੁੰ

ਜਿਲ੍ਹਾ ਪ੍ਰੀਸ਼ਦ ਦੇ 15 ਤੇ ਬਲਾਕ ਸੰਮਤੀ ਦੇ 101 ਮੈਂਬਰਾਂ ਚੁੱਕੀ ਸਹੁੰ

WhatsApp-Image-2026-02-27-at-2.29.27-PM ਜਿਲ੍ਹਾ ਪ੍ਰੀਸ਼ਦ ਦੇ 15 ਤੇ ਬਲਾਕ ਸੰਮਤੀ ਦੇ 101 ਮੈਂਬਰਾਂ ਚੁੱਕੀ ਸਹੁੰ
ਮੋਗਾ ਵਿਖੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਸਹੁੰ ਚੁਕਾਏ ਜਾਣ ਦੀਆਂ ਤਸਵੀਰਾਂ

*ਵਿਧਾਇਕਾਂ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਦਿੱਤੀ ਮੁਬਾਰਕਬਾਦ – ਦਿਹਾਤੀ ਖੇਤਰਾਂ ਦੇ ਵਿਕਾਸ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦਾ ਸੱਦਾ

ਮੋਗਾ , 27 ਫਰਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਮੋਗਾ ਜ਼ਿਲ੍ਹੇ ਦੇ 15 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀਆਂ ਦੇ ਚੁਣੇ ਹੋਏ 101 ਮੈਂਬਰਾਂ ਵੱਲੋਂ ਸਹੁੰ ਚੁੱਕੀ ਗਈ । ਸਥਾਨਕ ਇੱਕ ਪੈਲੇਸ ਵਿੱਚ ਹੋਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੋਗਾ ਤੋਂ ਇਲਾਵਾ ਬਲਾਕ ਸੰਮਤੀ ਮੋਗਾ , ਬਾਘਾ ਪੁਰਾਣਾ , ਨਿਹਾਲ ਸਿੰਘ ਵਾਲਾ , ਧਰਮਕੋਟ ਤੇ ਕੋਟ ਈਸੇ ਖਾਂ ਦੇ ਮੈਂਬਰਾਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ, ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ।

ਇਸ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ , ਵਿਧਾਇਕ ਮੋਗਾ ਅਮਨਦੀਪ ਕੌਰ ਅਰੋੜਾ , ਵਿਧਾਇਕ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਹੁੰ ਚੁੱਕਣ ਵਾਲੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਮੋਹਰੀ ਭੂਮਿਕਾ ਨਿਭਾਉਣ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਕਸਬਿਆਂ ਦੇ ਵਿਕਾਸ ਲਈ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੀ ਭੂਮਿਕਾ ਬਹੁਤ ਅਹਿਮ ਹੈ । ਉਨ੍ਹਾਂ ਕਿਹਾ ਕਿ ਮੈਂਬਰ ਵਿਕਾਸ ਕੰਮਾਂ ਲਈ ਨਿਗਰਾਨ ਦੀ ਭੂਮਿਕਾ ਨਿਭਾਉਣ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾ ਸਕੇ ।

ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਕੁਲਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿੱਚ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਤੀਹਰੀ ਪ੍ਰਸ਼ਾਸ਼ਕੀ ਪ੍ਰਣਾਲੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀ ਭੂਮਿਕਾ ਬਹੁਤ ਅਹਿਮ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਪ੍ਰਸ਼ਾਸਕੀ ਕੰਮਾਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ । ਇਸ ਮੌਕੇ ਰਜਨੀਸ਼ ਗਰਗ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ , ਨੀਤੂ ਗਰਗ ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ , ਸੁਖਦੀਪ ਸਿੰਘ ਤੇ ਮਨਜੀਤ ਕੌਰ ਬੀ ਡੀ ਪੀ ਓ ਹਾਜ਼ਰ ਸਨ ।

Share this content:

Post Comment