Loading Now

‘ਜੀ ਰਾਮ ਜੀ’ ਉੱਤੇ ਵਿਧਾਨ ਸਭਾ ’ਚ ਹੰਗਾਮਾ

‘ਜੀ ਰਾਮ ਜੀ’ ਉੱਤੇ ਵਿਧਾਨ ਸਭਾ ’ਚ ਹੰਗਾਮਾ

ਨਵੀਂ ਦਿੱਲੀ, 27 ਫਰਵਰੀ – ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਅੱਜ ਭਾਜਪਾ ਦੇ ਵਿਧਾਇਕ ਕਾਮ ਕੁਮਾਰ ਕਸ਼ਿਅਪ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ‘ਵਿਕਸਤ ਭਾਰਤ ਜੀ ਰਾਮ ਜੀ’ ਕਾਨੂੰਨ ’ਤੇ ਚਰਚਾ ਕਰਵਾਉਣ ਨੂੰ ਲੈ ਕੇ ਮਤਾ ਪੇਸ਼ ਕੀਤਾ। ਇਸ ਮਤੇ ਦਾ ਦਾ ਕਾਂਗਰਸੀ ਵਿਧਾਇਕਾਂ ਨੇ ਵਿਰੋਧ ਕੀਤਾ। ਇਸ ਦੌਰਾਨ ਵਿਧਾਨ ਸਭਾ ਵਿੱਚ ਹੰਗਾਮਾ ਹੋਇਆ। ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕਰ ਦਿੱਤਾ। ਮਤੇ ਦਾ ਕਾਂਗਰਸੀ ਵਿਧਾਇਕ ਬੀ ਬੀ ਬੱਤਰਾ ਤੇ ਗੀਤਾ ਭੁੱਕਲ ਨੇ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਮਗਨਰੇਗਾ ਦੀ ਥਾਂ ਲਿਆਂਦੇ ‘ਵਿਕਸਤ ਭਾਰਤ ਜੀ ਰਾਮ ਜੀ’ ਨੂੰ ਲੋਕ ਸਭਾ ਵਿੱਚ ਪਾਸ ਕਰਕੇ ਕਾਨੂੰਨੀ ਰੂਪ ਦੇ ਦਿੱਤਾ ਗਿਆ ਹੈ। ਇਸ ਦੀ ਵਿਧਾਨ ਸਭਾ ਵਿੱਚ ਚਰਚਾ ਨਹੀਂ ਕੀਤੀ ਜਾ ਸਕਦੀ। ਸਪੀਕਰ ਹਰਵਿੰਦਰ ਸਿੰਘ ਕਲਿਆਣ ਨੇ ਕਿਹਾ ਕਿ ਇਹ ਮਤਾ ਨਿਯਮ 84 ਦੇ ਤਹਿਤ ਪੇਸ਼ ਕੀਤਾ ਗਿਆ ਹੈ, ਜਿਸ ’ਤੇ ਉਹ ਚਰਚਾ ਕਰਵਾਉਣ ਲਈ ਤਿਆਰ ਹਨ। ਕਾਂਗਰਸੀ ਵਿਧਾਇਕਾਂ ਨੇ ਮਤੇ ਦਾ ਵਿਰੋਧ ਕਰਦਿਆਂ ਵਿਧਾਨ ਸਭਾ ਵਿੱਚੋਂ ਵਾਕਆਊਟ ਕਰ ਦਿੱਤਾ।

ਮੁੱਖ ਮੰਤਰੀ ਨਾਇਬ ਸੈਣੀ ਨੇ ‘ਜੀ ਰਾਮ ਜੀ’ ਬਾਰੇ ਚਰਚਾ ਕਰਦਿਆਂ ਕਿਹਾ ਕਿ ਰਾਮ ਭਾਰਤ ਦੀ ਆਤਮਾ ਹੈ, ਰਾਮ ਭਾਰਤ ਦੀ ਸੰਸਕ੍ਰਿਤੀ ਹੈ ਤੇ ਸੰਸਕਾਰ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸ਼ੁਰੂ ਤੋਂ ਰਾਮ ਨਾਮ ਦਾ ਵਿਰੋਧ ਕਰਦੀ ਆ ਰਹੀ ਹੈ। ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਨਵੇਂ ਕਾਨੂੰਨ ਰਾਹੀਂ ਲੋਕਾਂ ਨੂੰ 10 ਹਜ਼ਾਰ ਰੁਪਏ ਤੱਕ ਸਾਲਾਨਾ ਵਾਧੂ ਕੰਮ ਮਿਲੇਗਾ। ਭਾਜਪਾ ਵਿਧਾਇਕ ਰਾਮ ਕੁਮਾਰ ਕਸ਼ਿਅਪ ਨੇ ਕਿਹਾ ਕਿ ਨਵੇਂ ਕਾਨੂੰਨ ਤਹਿਤ ਗਰੀਬਾਂ ਲੋਕਾਂ ਨੂੰ 125 ਦਿਨਾਂ ਦਾ ਕੰਮ ਮਿਲੇਗਾ। ਵਿਧਾਇਕ ਅਰਜੁਨ ਚੌਟਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਮਗਨਰੇਗਾ ਦਾ ਨਾਮ ਬਦਲਣ ਤੋਂ ਕੋਈ ਦਿੱਕਤ ਨਹੀਂ ਹੈ।

Share this content:

Post Comment