Loading Now

ਡਾਕ ਵਿਭਾਗ ਨੇ ਜਾਰੀ ਕੀਤੇ Waterproof ਲਿਫ਼ਾਫ਼ੇ

ਡਾਕ ਵਿਭਾਗ ਨੇ ਜਾਰੀ ਕੀਤੇ Waterproof ਲਿਫ਼ਾਫ਼ੇ

ਫਿਰੋਜ਼ਪੁਰ 8 ਜੁਲਾਈ – ਫਿਰੋਜ਼ਪੁਰ ਡਾਕ ਮੰਡਲ ਦੇ ਸੁਪਰਡੈਂਟ ਆਫ ਪੋਸਟ ਆਫ਼ਿਸ ਰਵੀ ਕੁਮਾਰ ਨੇ ਕਿਹਾ ਕਿ ਹੁਣ ਭੈਣਾਂ ਡਾਕ ਵਿਭਾਗ ਰਾਹੀਂ ਵਿਦੇਸ਼ਾਂ ‘ਚ ਰਹਿ ਰਹੇ ਭਰਾਵਾਂ ਨੂੰ ਬਹੁਤ ਹੀ ਵਾਜਬ ਦਰਾਂ ਤੇ ਰੱਖੜੀ ਭੇਜ ਸਕਣਗੀਆਂ। ਉਨ੍ਹਾਂ ਦੱਸਿਆਂ ਕਿ ਡਾਕਘਰ ਦੀਆਂ ਦਰਾਂ ਨਿੱਜੀ ਕੋਰੀਅਰ ਸੇਵਾਵਾਂ ਦੇ ਮੁਕਾਬਲੇ ਕਾਫੀ ਘੱਟ ਹਨ। ਉਨ੍ਹਾਂ ਨੇ ਕਿਹਾ ਕਿ “ਹੈਪੀ ਰੱਖੜੀ” ਲਿਖੇ ਇਹ ਆਕਰਸ਼ਕ ਡਿਜ਼ਾਈਨ ਵਾਲੇ ਲਿਫ਼ਾਫ਼ੇ ਭੈਣਾਂ ਨੂੰ ਬਹੁਤ ਪਸੰਦ ਆਉਣਗੇ । ਇਨ੍ਹਾਂ ਦਾ ਆਕਾਰ ਆਮ ਲਿਫ਼ਾਫ਼ੇ ਤੌ ਵੱਡਾ ਅਤੇ ਰੰਗੀਨ ਹੌਣ ਦੇ ਬਾਵਜੂਦ, ਇਨ੍ਹਾਂ ਦਾ ਮੁੱਲ ਸਿਰਫ਼ 15 ਰੁਪਏ ਰੱਖਿਆ ਗਿਆ ਹੈ। ਜਿਸ ਨਾਲ ਭੈਣਾਂ ਵਲੋਂ ਭਰਾਵਾਂ ਨੂੰ ਭੇਜੀ ਗਈ ਰੱਖੜੀ ਪੂਰੀ ਤਰ੍ਹਾਂ ਸੁਰੱਖਿਅਤ ਰਹੇਗੀ। ਫਿਰੋਜ਼ਪੁਰ ਡਾਕ ਮੰਡਲ ਦੇ ਸਾਰੇ ਡਾਕਘਰਾਂ ਵਿਚ ਇਹ ਲਿਫ਼ਾਫ਼ੇ ਲੋੜੀਂਦੀ ਗਿਣਤੀ ਵਿਚ ਉਪਲਬੱਧ ਕਰਵਾਏ ਗਏ ਹਨ ।

Share this content:

Post Comment