ਡਾ. ਪਰਵਿੰਦਰ ਸਿੰਘ ਪ੍ਰਧਾਨ ਵਿਸ਼ਵ ਬੁੱਧ ਫੈਡਰੇਸ਼ਨ ਵਲੋਂ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਦਾ ਗੌਰਵ ਪੰਜਾਬ ਦਾ ਐਵਾਰਡ ਨਾਲ ਸਨਮਾਨ
*ਸੁੱਖੀ ਬਾਠ ਦੇ ਚੰਗੇ ਭਵਿੱਖ ਅਤੇ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ
ਜਲੰਧਰ, 1 ਮਈ – ਜਲੰਧਰ ਦੇ ਰਮਾਡਾ ਹੋਟਲ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਦੌਰਾਨ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਨੂੰ ਸਮਾਜਿਕ, ਸੱਭਿਆਚਾਰਕ ਅਤੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਕੀਤੀਆਂ ਵਿਸ਼ੇਸ਼ ਸੇਵਾਵਾਂ ਦੇ ਮੱਦੇਨਜ਼ਰ “ਗੌਰਵ ਪੰਜਾਬ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ World Buddhist Federation ਦੇ ਪ੍ਰਧਾਨ ਡਾ. ਪਰਵਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਭੇਟ ਕੀਤਾ ਗਿਆ। ਸਮਾਗਮ ਦੌਰਾਨ ਡਾ. ਪਰਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਕੇ ਵੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨੂੰ ਜਿਊਂਦਾ ਰੱਖਣਾ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਬਹੁਤ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਸੁੱਖੀ ਬਾਠ ਵੱਲੋਂ ਕਨੇਡਾ ਵਿੱਚ ਰਹਿੰਦੇ ਹੋਏ ਪੰਜਾਬੀ ਭਾਈਚਾਰੇ ਦੀ ਭਲਾਈ, ਮਾਂ ਬੋਲੀ ਦੇ ਪ੍ਰਚਾਰ-ਪ੍ਰਸਾਰ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਨਿਭਾਈ ਜਾ ਰਹੀ ਭੂਮਿਕਾ ਕਾਬਿਲ-ਏ-ਤਾਰੀਫ਼ ਹੈ।
ਉਨ੍ਹਾਂ ਹੋਰ ਕਿਹਾ ਕਿ ਅਜਿਹੀਆਂ ਮਾਣਯੋਗ ਸ਼ਖਸੀਅਤਾਂ ਨਾ ਸਿਰਫ਼ ਪੰਜਾਬ ਦਾ ਨਾਮ ਵਿਦੇਸ਼ਾਂ ਵਿੱਚ ਰੌਸ਼ਨ ਕਰ ਰਹੀਆਂ ਹਨ, ਸਗੋਂ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਖੁਸ਼ਬੂ ਨੂੰ ਵੀ ਵਿਸ਼ਵ ਪੱਧਰ ‘ਤੇ ਫੈਲਾ ਰਹੀਆਂ ਹਨ। ਇਸ ਤਰ੍ਹਾਂ ਦੇ ਉਪਰਾਲੇ ਸਮਾਜ ਲਈ ਪ੍ਰੇਰਣਾ ਸਰੋਤ ਬਣਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਆਪਣੀ ਭਾਸ਼ਾ ਅਤੇ ਸਭਿਆਚਾਰ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਹਾਜ਼ਰ ਸ਼ਖਸੀਅਤਾਂ ਨੇ ਵੀ ਸ਼੍ਰੀ ਸੁੱਖੀ ਬਾਠ ਨੂੰ ਇਸ ਵਿਸ਼ੇਸ਼ ਸਨਮਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਪੂਰੇ ਪੰਜਾਬੀ ਭਾਈਚਾਰੇ ਲਈ ਮਾਣ ਦੀ ਗੱਲ ਹਨ। ਸਮਾਗਮ ਵਿੱਚ ਐਮ.ਡੀ. ਸਰਬਜੀਤ ਸਿੰਘ, ਸਤੀਸ਼ ਜੌੜਾ ਮੈਂਬਰ ਮਨੁੱਖੀ ਅਧਿਕਾਰ ਕਮਿਸ਼ਨ ਜਿਲ੍ਹਾ ਹੁਸ਼ਿਆਰਪੁਰ , ਲਾਲੀ ਘੋੜੇਵਾਹਾ, ਵਿਨੋਦ ਕੁਮਾਰ ਸਮੇਤ ਹੋਰ ਕਈ ਪ੍ਰਮੁੱਖ ਅਤੇ ਮਾਣਯੋਗ ਸ਼ਖਸੀਅਤਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀਆਂ। ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਣ, ਪ੍ਰੇਰਣਾਦਾਇਕ ਅਤੇ ਯਾਦਗਾਰ ਰਿਹਾ। ਅੰਤ ਵਿੱਚ ਹਾਜ਼ਰ ਮਹਿਮਾਨਾਂ ਵੱਲੋਂ ਸ਼੍ਰੀ ਸੁੱਖੀ ਬਾਠ ਦੇ ਚੰਗੇ ਭਵਿੱਖ ਅਤੇ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਹ ਸਮਾਗਮ ਪੰਜਾਬੀ ਭਾਈਚਾਰੇ ਲਈ ਮਾਣ ਅਤੇ ਖੁਸ਼ੀ ਦਾ ਵਿਸ਼ੇਸ਼ ਪਲ ਬਣਿਆ।
Share this content:



Post Comment