ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ
ਚੰਡੀਗੜ੍ਹ, 14 ਮਾਰਚ – ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਵਿੱਤ ਵਿਭਾਗ ਪੰਜਾਬ ਦੇ ਦਫ਼ਤਰ ’ਚ ਜ਼ਿਲ੍ਹਾ ਖਜ਼ਾਨਾ ਅਫ਼ਸਰ ਸੋਨੀਆ ਮਹਾਜਨ ਨੇ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਸਰਟੀਫਿਕੇਟ ਜਮ੍ਹਾਂ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਨਜ਼ਦੀਕੀ ਖਜ਼ਾਨਾ ਦਫ਼ਤਰ, ਸਬੰਧਤ ਬੈਂਕ ਦੀ ਸ਼ਾਖਾ, ਸੇਵਾ ਕੇਂਦਰ ’ਚ ਜਾ ਕੇ ਦੇ ਸਕਦੇ ਹਨ। ਪੈਨਸ਼ਨਰ ਡੋਰ-ਸਟੈੱਪ ਡਲਿਵਰੀ (ਰਾਜ ਸਰਕਾਰ ਦੀ ਘਰ ਬੈਠੇ ਸੇਵਾ) ਰਾਹੀਂ 1076 ਨੰਬਰ ਉਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ।
Share this content:



Post Comment