Loading Now

ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਸ਼ਰਧਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ

ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਸ਼ਰਧਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ

ਨਾਂਦੇੜ, 10 ਨਵੰਬਰ – ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਤਖ਼ਤ ਸੱਚਖੰਡ ਸ੍ਰੀ ਹਜੂਰ ਅਬੀਚਲਨਗਰ ਸਾਹਿਬ, ਨਾਂਦੇੜ ਵਿਖੇ ਬੰਦੀ ਛੋੜ ਦਿਵਸ (ਦੀਪਮਾਲਾ) ਪੁਰਬ ਬੜੀ ਸ਼ਰਧਾ ਭਾਵਨਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਸ. ਰਵਿੰਦਰ ਸਿੰਘ ਕਪੂਰ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਦੇਸ-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਤਖ਼ਤ ਸਾਹਿਬ ਵਿਖੇ ਘਿਓ ਦੇ ਦੀਵੇ ਜਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾ ਕਰਵਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਣ ਦੀ ਯਾਦ ਵਿੱਚ ਸਮੁੱਚਾ ਸਿੱਖ ਜਗਤ ਹਰ ਸਾਲ ਦੀਪਮਾਲਾ ਕਰਕੇ ਇਹ ਦਿਹਾੜਾ ਮਨਾਉਂਦਾ ਹੈ।

ਹਜੂਰ ਸਾਹਿਬ ਦੀ ਪੁਰਾਤਨ ਰਵਾਇਤ ਅਨੁਸਾਰ ਦੀਪਮਾਲਾ ਮਹੱਲੇ ਨੂੰ ਤੋਪਾਂ ਦੀ ਸਲਾਮੀ ਦਿੱਤੀ ਗਈ। ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ਼ਾਮ 04:00 ਵਜੇ ਤਖ਼ਤ ਸਾਹਿਬ ਦੇ ਮੀਤ ਜਥੇਦਾਰ ਸਿੰਘ ਸਾਹਿਬ ਭਾਈ ਰਾਮ ਸਿੰਘ ਜੀ ਵੱਲੋਂ ਅਰਦਾਸ ਉਪਰੰਤ ਮਹੱਲਾ ਪੂਰੀ ਸ਼ਾਨੋ-ਸ਼ੌਕਤ ਨਾਲ ਆਰੰਭ ਹੋਇਆ। ਮਹੱਲੇ ਵਿੱਚ ਨਿਸ਼ਾਨਚੀ ਸਿੰਘ, ਗੁਰੂ ਮਹਾਰਾਜ ਦੇ ਸੋਨੇ-ਚਾਂਦੀ ਦੀਆਂ ਕਾਠੀਆਂ ਨਾਲ ਸਜੇ ਘੋੜੇ, ਕੀਰਤਨੀ ਜਥੇ, ਗਤਕਾ ਅਖਾੜੇ ਅਤੇ ਦੇਸ਼ ਭਰ ਤੋਂ ਆਈਆਂ ਸੰਗਤਾਂ ਨੇ ਸਿਰਕਤ बीडी।

‘ਖ਼ਾਲਸਾ ਹੱਲਾ ਬੋਲ ਚੌਕ’ ਨੰਦੇੜ ਵਿਖੇ ਰਵਾਇਤੀ ਹੱਲਾ’ ਖੇਡਿਆ ਗਿਆ, ਜੋ ਕਿ ਗੁਰੂ ਸਾਹਿਬ ਵੇਲੇ ਖਾਲਸੇ ਵੱਲੋਂ ਲੜੀਆਂ ਗਈਆਂ ਜੰਗਾਂ-ਯੁੱਧਾਂ ਦੇ ਜੰਗੀ ਜੌਹਰਾਂ ਦੀ ਯਾਦ ਤਾਜ਼ਾ ਕਰਵਾਈ ਹੈ । ਇਸ ਉਪਰੰਤ ਮਹੱਲਾ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪੁੱਜਿਆ ਜਿੱਥੇ ਭਜਨ-ਕੀਰਤਨ ਤੋਂ ਬਾਅਦ ਰਵਾਇਤੀ ਮਾਰਗਾਂ ਰਾਹੀਂ ਹੁੰਦਾ ਹੋਇਆ ਮਹੱਲਾ ਬਾਫ਼ਨਾ ਚੌਕ, ਸ਼ਹੀਦ ਭਗਤ ਸਿੰਘ ਰੋਡ, ਅਬੀਚਲਨਗਰ ਅਤੇ ਪੁਰਾਣਾ ਮੋਢਾ ਹੁੰਦਾ ਹੋਇਆ ਗੁਰਦੁਆਰਾ ਨਗੀਨਾ ਘਾਟ ਸਾਹਿਬ ਪੁੱਜਾ। ਉੱਥੇ ਭਜਨ-ਪੂਜਨ ਅਤੇ ਅਰਦਾਸ ਤੋਂ ਬਾਅਦ ਇਹ ਮਹੱਲਾ ਰਾਤ ਤਕਰੀਬਨ 10:30 ਵਜੇ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।

Share this content:

Post Comment