Loading Now

ਤਰਨ ਤਾਰਨ ਤੋਂ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਤਰਨ ਤਾਰਨ ਤੋਂ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਤਰਨਤਾਰਨ, 27 ਜੂਨ – ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ(66) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ, ਜਿਸ ਕਰਕੇ ਉਹ ਸਿਆਸੀ ਸਰਗਰਮੀਆਂ ਤੋਂ ਦੂਰ ਸਨ। ਉਨ੍ਹਾਂ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ ਵਿਚ ਆਖਰੀ ਸਾਹ ਲਏ। ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਨਵਜੋਤ ਕੌਰ ਹੁੰਦਲ, ਇੱਕ ਪੁੱਤਰ ਅਤੇ ਧੀ ਹਨ। ਉਨ੍ਹਾਂ ਦੇ ਦੋਵੇਂ ਬੱਚੇ ਡਾਕਟਰ ਹਨ। ਉਨ੍ਹਾਂ 2022 ਦੀ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਅਤੇ ਕਾਂਗਰਸ ਪਾਰਟੀ ਦੇ ਡਾ. ਧਰਮਵੀਰ ਅਗਨੀਹੋਤਰੀ ਨੂੰ ਹਰਾਇਆ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਸੋਹਲ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ। ਮਾਨ ਨੇ ਪੋਸਟ ਵਿਚ ਕਿਹਾ, ‘‘ਤਰਨ ਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ।

Share this content:

Post Comment