Loading Now

ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਤੁਰੰਤ ਕੀਮਤਾਂ ਘਟਾਉਣ : ਡੋਨਾਲਡ ਟਰੰਪ

ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਤੁਰੰਤ ਕੀਮਤਾਂ ਘਟਾਉਣ : ਡੋਨਾਲਡ ਟਰੰਪ

ਵਾਸ਼ਿੰਗਟਨ, 30 ਜੂਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤੇਲ ਕੰਪਨੀਆਂ ਨੂੰ ਤੁਰੰਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਕਿਹਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੁਥ ਸੋਸ਼ਲ’ ‘ਤੇ ਲਿਖਿਆ ਕਿ ਕੱਚੇ ਤੇਲ ਦੀ ਕੀਮਤ ਘਟ ਕੇ 68 ਡਾਲਰ ਪ੍ਰਤੀ ਬੈਰਲ ਰਹਿ ਗਈ ਹੈ, ਪਰ ਇਸ ਦਾ ਫ਼ਾਇਦਾ ਗਾਹਕਾਂ ਤੱਕ ਨਹੀਂ ਪਹੁੰਚ ਰਿਹਾ। ਉਨ੍ਹਾਂ ਕਿਹਾ ਕਿ ਲੋਕ ਅਜੇ ਵੀ ਲੋੜ ਨਾਲੋਂ ਵੱਧ ਕੀਮਤ ਚੁਕਾ ਰਹੇ ਹਨ, ਜਦੋਂ ਕਿ ਤੇਲ ਲਗਾਤਾਰ ਸਸਤਾ ਹੋ ਰਿਹਾ ਹੈ। ਉਨ੍ਹਾਂ ਕੰਪਨੀਆਂ ਨੂੰ ਪੈਟਰੋਲ ਦੀ ਕੀਮਤ ਕਰੀਬ 2.50 ਡਾਲਰ ਪ੍ਰਤੀ ਗੈਲਨ ਤੱਕ ਲਿਆਉਣ ਦੀ ਅਪੀਲ ਕੀਤੀ।

ਟਰੰਪ ਨੇ ਕਿਹਾ ਕਿ ਗਾਹਕਾਂ ਤੋਂ ਲੋੜ ਨਾਲੋਂ ਵੱਧ ਪੈਸੇ ਵਸੂਲਣਾ ਗੈਰ-ਕਾਨੂੰਨੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੰਪਨੀਆਂ ਨੇ ਜਲਦੀ ਕੀਮਤਾਂ ਨਾ ਘਟਾਈਆਂ ਤਾਂ ਉਨ੍ਹਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਪਹਿਲਾਂ ਟਰੰਪ ਅਮਰੀਕੀ ਨਿਆਂ ਵਿਭਾਗ ਨੂੰ ਵੱਡੀਆਂ ਤੇਲ ਕੰਪਨੀਆਂ ਦੀ ਜਾਂਚ ਦੇ ਹੁਕਮ ਵੀ ਦੇ ਚੁੱਕੇ ਹਨ। ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਤਣਾਅ ਵਧਣ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਸੀ

Share this content:

Post Comment