Loading Now

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਨਵੀਂ ਦਿੱਲੀ, 10 ਜੂਨ – ਦਿੱਲੀ ਦੇ ਕਈ ਇਲਾਕਿਆਂ ਵਿੱਚ ਇਨ੍ਹਾਂ ਦਿਨਾਂ ਵਿੱਚ ਬੁਲਡੋਜ਼ਰ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਵਿੱਚ ਮਰਾਸ ਕੈਂਪ ਅਤੇ ਕਾਦਲਕਾਜੀ ਵਿੱਚ ਕਾਰਵਾਈ ਕੀਤੀ ਗਈ ਸੀ। ਉਦੋਂ ਤੋਂ ਵਿਰੋਧੀ ਧਿਰ ਸਰਕਾਰ ‘ਤੇ ਹਮਲਾਵਰ ਹੈ। ਦੂਜੇ ਪਾਸੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਅੱਜ ਕਾਲਕਾਜੀ ਵਿੱਚ ਭੂਮੀਹੀਣ ਕੈਂਪ ਪਹੁੰਚੀ ਸੀ, ਜਿੱਥੋਂ ਉਸਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਆਤਿਸ਼ੀ ਉਨ੍ਹਾਂ ਲੋਕਾਂ ਨੂੰ ਮਿਲਣ ਗਈ ਸੀ ,ਜਿਨ੍ਹਾਂ ਦੇ ਘਰ ਢਾਹੇ ਜਾ ਰਹੇ ਹਨ।

ਹਿਰਾਸਤ ਵਿੱਚ ਲਏ ਜਾਣ ‘ਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਜਪਾ ਕੱਲ੍ਹ ਇਨ੍ਹਾਂ ਝੁੱਗੀਆਂ ਨੂੰ ਢਾਹ ਦੇਵੇਗੀ ਅਤੇ ਮੈਨੂੰ ਅੱਜ ਜੇਲ੍ਹ ਭੇਜਿਆ ਜਾ ਰਿਹਾ ਹੈ ਕਿਉਂਕਿ ਮੈਂ ਇਨ੍ਹਾਂ ਝੁੱਗੀਆਂ-ਝੌਂਪੜੀਆਂ ਵਾਲਿਆਂ ਲਈ ਆਵਾਜ਼ ਉਠਾ ਰਹੀ ਹਾਂ। ਭਾਜਪਾ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਝੁੱਗੀਆਂ-ਝੌਂਪੜੀਆਂ ਦੀ ਹਾਏ ਲੱਗੇਗੀ।

Share this content:

Post Comment