ਦਿੱਲੀ ਹਾਈ ਕੋਰਟ ਨੇ ‘ਕਾਲਾ ਹਿਰਨ’ ਫ਼ਿਲਮ ਦਾ ਟੀਜ਼ਰ ਹਟਾਉਣ ਦੇ ਦਿੱਤੇ ਹੁਕਮ
ਨਵੀਂ ਦਿੱਲੀ, 28 ਜੁਲਾਈ – ਦਿੱਲੀ ਹਾਈ ਕੋਰਟ ਨੇ ‘ਕਾਲਾ ਹਿਰਨ : ਦ ਬੈਟਲ ਫਾਰ ਲਿਗੇਸੀ’ ਫਿਲਮ ਦੇ ਟੀਜ਼ਰ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਫਿਲਮ ਦੇ ਡਾਇਰੈਕਟਰ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਕਿਸ ਤਰ੍ਹਾਂ ਦੀ ਸਮੱਗਰੀ ਪੇਸ਼ ਕੀਤੀ ਜਾ ਰਹੀ ਹੈ। ਜਸਟਿਸ ਜੋਤੀ ਸਿੰਘ ਦੇ ਬੈਂਚ ਨੇ ਟਿੱਪਣੀ ਕੀਤੀ ਕਿ ਫਿਲਮ ਨਿਰਮਾਤਾ ਨੂੰ ਲੱਗਦਾ ਹੈ ਕਿ ਉਹ ਕਾਨੂੰਨ ਤੋਂ ਉੱਪਰ ਹਨ। ਬੈਂਚ ਨੇ ਅੱਗੇ ਕਿਹਾ ਕਿ ਇਹ ਫਿਲਮ ਅਦਾਕਾਰ ਸਲਮਾਨ ਖ਼ਾਨ ਦੇ ਵੱਕਾਰ ਨੂੰ ਨੁਕਸਾਨ ਪਹੁੰਚਾ ਰਹੀ ਹੈ ਜਦਕਿ ਇਸ ਨਾਲ ਸਬੰਧਤ ਘਟਨਾਵਾਂ ਅਦਾਲਤ ਦੇ ਸਾਹਮਣੇ ਵਿਚਾਰ ਅਧੀਨ ਹਨ। ਅਦਾਲਤ ਅਦਾਕਾਰ ਸਲਮਾਨ ਖ਼ਾਨ ਵੱਲੋਂ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।
Share this content:



Post Comment