Loading Now

ਨਗਰ ਕੌਂਸਲ ਚੋਣਾਂ ਵਿਚ ਦਿੱਲੀ ਆਧਾਰਿਤ ਪਾਰਟੀਆਂ ਨੂੰ ਹਾਰ ਦਿਓ: ਸੁਖਬੀਰ ਸਿੰਘ ਬਾਦਲ

ਨਗਰ ਕੌਂਸਲ ਚੋਣਾਂ ਵਿਚ ਦਿੱਲੀ ਆਧਾਰਿਤ ਪਾਰਟੀਆਂ ਨੂੰ ਹਾਰ ਦਿਓ: ਸੁਖਬੀਰ ਸਿੰਘ ਬਾਦਲ

*ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਸਾਰੇ ਮਿਉਂਸਪਲ ਇਲਾਕਿਆਂ ਵਿਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ

ਸ੍ਰੀ ਮੁਕਤਸਰ ਸਾਹਿਬ, 22 ਮਈ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਉਂਸਪਲ ਚੋਣਾਂ ਵਿਚ ਸਾਰੀਆਂ ਦਿੱਲੀ ਆਧਾਰਿਤ ਪਾਰਟੀਆਂ ਨੂੰ ਹਾਰ ਦੇਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਰੇ ਮਿਉਂਸਪਲ ਇਲਾਕਿਆਂ ਵਿਚ ਸ਼ਹਿਰੀ ਬੁਨਿਆਦੀ ਢਾਂਚੇ ਦੇ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਹੈ। 
ਇਥੇ ਸ਼ਹਿਰ ਵਿਚ ਸਾਬਕਾ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਨਾਲ ਅਕਾਲੀ ਦਲ ਦੇ ਉਮੀਦਵਾਰਾਂ ਵਾਸਤੇ ਚੋਣ ਪ੍ਰਚਾਰ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਆਪਣੀਆਂ ਵੋਟਾਂ ਖਰਾਬ ਨਾ ਕਰਿਓ। ਆਪ ਸਰਕਾਰ ਸਿਰਫ ਅਗਲੇ ਪੰਜ ਮਹੀਨਿਆਂ ਵਾਸਤੇ ਸੱਤਾ ਵਿਚ ਹੈ। ਪਿਛਲੇ ਸਾਢੇ ਚਾਰ ਸਾਲਾਂ ਤੋਂ ਉਹ ਸੱਤਾ ਵਿਚ ਹੈ ਪਰ ਉਸਨੇ ਤੁਹਾਡੇ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਸ਼ਹਿਰਾਂ ਵਿਚ ਸਾਰਾ ਸਿਵਲ ਬੁਨਿਆਦੀ ਢਾਂਚਾ ਢਹਿ ਢੇਰੀ ਹੈ। ਵਪਾਰ ਤੇ ਉਦਯੋਗ ਗੈਂਗਸਟਰਾਂ ਵੱਲੋਂ ਲੁੱਟੇ ਜਾ ਰਹੇ ਹਨ ਤੇ ਆਪ ਸਰਕਾਰ ਉਹਨਾਂ ਮੂਹਰੇ ਸ਼ਕਤੀਵਿਹੂਣੀ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਤੁਹਾਨੂੰ ਸਿਰਫ ਅਕਾਲੀ ਦਲ ਦੀ ਸਰਕਾਰ ਦਾ ਕਾਰਜਕਾਲ ਚੇਤੇ ਕਰਨਾ ਚਾਹੀਦਾ ਹੈ। ਅਕਾਲੀ ਦਲ ਦੀਆਂ ਸਰਕਾਰਾਂ ਨੇ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਸਨ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰਾਂ ਤਾਂ ਇਸਦੀ ਢਾਂਚੇ ਦਾ ਰੱਖ ਰਖਾਅ ਵੀ ਨਹੀਂ ਕਰ ਸਕੀਆਂ।
WhatsApp-Image-2026-05-21-at-7.31.57-PM ਨਗਰ ਕੌਂਸਲ ਚੋਣਾਂ ਵਿਚ ਦਿੱਲੀ ਆਧਾਰਿਤ ਪਾਰਟੀਆਂ ਨੂੰ ਹਾਰ ਦਿਓ: ਸੁਖਬੀਰ ਸਿੰਘ ਬਾਦਲ
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਹਰ ਵਰਗ ਨੂੰ ਨਾਲ ਲੈ ਕੇ ਚੱਲਦਾ ਹੈ। ਉਹਨਾਂ ਕਿਹਾ ਕਿ ਭਾਈਚਾਰਕ ਸਾਂਝ ਸਾਡੀਆਂ ਨੀਤੀਆਂ ਦਾ ਧੁਰਾ ਹੈ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਾਰੇ ਧਰਮਾਂ ਨੂੰ ਉਤਸ਼ਾਹਿਤ ਕੀਤਾ। ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦਾ ਸੁੰਦਰੀਕਰਨ ਕੀਤਾ ਤਾਂ ਦੁਰਗਿਆਣਾ ਮੰਦਿਰ, ਰਾਮ ਤੀਰਥ ਸਥਲ ਅੰਮ੍ਰਿਤਸਰ ਤੇ ਸ੍ਰੀ ਗੁਰੂ ਰਵੀਦਾਸ ਜੀ ਮੰਦਿਰ ਖੁਰਾਲਗੜ੍ਹ ਸਾਹਿਬ ਦਾ ਵੀ ਸੁੰਦਰੀਕਰਨ ਕੀਤਾ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਸਿੱਧਾ ਰਾਬਤਾ ਰੱਖਣ ਵਿਚ ਵਿਸ਼ਵਾਸ ਰੱਖਦਾ ਹੈ। ਉਹਨਾਂਕਿਹਾ  ਕਿ ਅਸੀਂ ਤੁਹਾਡੇ ਮਸਲੇ ਮੌਕੇ ’ਤੇ ਹੀ ਹੱਲ ਕਰਨ ਵਾਸਤੇ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ ਪਰ ਮੁੱਖ ਮੰਤਰੀ ਭਗਵੰਤ ਮਾਨ ਤਾਂ ਕਦੇ ਵੀ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਦੇ ਮੱਥੇ ਨਹੀਂ ਲੱਗੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸ਼ਹਿਰ ਵਿਚ ਸਿਰਫ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸਾਰੇ ਵਿਕਾਸ ਕਾਰਜ ਹੋਏ ਤੇ ਬੁਨਿਆਦੀ ਢਾਂਚੇ ਦੀ ਸਿਰਜਣਾ ਕੀਤੀ ਗਈ ਅਤੇ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਵੇਲੇ ਇਸ ਸ਼ਹਿਰ ਨਾਲ ਵਿਤਕਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਲੋਕ ਇਹਨਾਂ ਦੋਵਾਂ ਪਾਰਟੀਆਂ ਦੇ ਨਾਲ-ਨਾਲ ਦਿੱਲੀ ਦੀਆਂ ਪਾਰਟੀਆਂ ਨੂੰ ਕਰਾਰਾ ਸਬਕ ਸਿਖਾਉਣ।

Share this content:

Post Comment