Loading Now

ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ 

ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ 

*ਸਪੀਕਰ  ਸੰਧਵਾਂ ਅਤੇ ਵਿਧਾਇਕ  ਸੇਖੋਂ ਨੇ ਕੀਤੀ ਸ਼ਿਰਕਤ
*ਨਰਸਿੰਗ ਸਿਰਫ਼ ਕਿੱਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਹੈ-ਸਪੀਕਰ ਸੰਧਵਾਂ
*ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ  ਨਿਰੰਤਰ ਉਪਰਾਲੇ-ਸੇਖੋਂ
ਕੋਟਕਪੂਰਾ, 23 ਫ਼ਰਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਇੱਥੋਂ ਦੇ ਮਾਲਵਾ ਗਰੁੱਪ ਆਫ ਇੰਸਟੀਟਿਊਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋ ਨੇ ਵਿਸ਼ੇਸ਼  ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਹਰਗੋਬਿੰਦ ਸਿੰਘ ਨੇ ਸਭ ਨੂੰ ਇਸ ਮੌਕੇ ਜੀ ਆਇਆ ਕਿਹਾ।
ਸਪੀਕਰ  ਸੰਧਵਾ ਨੇ ਕਿਹਾ ਕਿ ਨਰਸਿੰਗ ਸਿਰਫ਼ ਇੱਕ ਕਿੱਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਾਧਿਅਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੇਵਾ ਭਾਵ, ਮਿਹਨਤ ਅਤੇ ਅਨੁਸ਼ਾਸਨ ਨਾਲ ਸਮਾਜ ਦੀ ਸੇਵਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਸਟਰੇਲੀਆ ਦੇ ਡੈਲੀਗੇਟਸ ਨਾਲ ਮੀਟਿੰਗ ਕੀਤੀ ਗਈ ਸੀ,ਜਿਸ ਵਿੱਚ ਖਾਸ ਕਰਕੇ ਨਰਸਿੰਗ ਕਰਨ ਵਾਲੇ ਵਿਦਿਆਰਥੀਆਂ ਨੂੰ ਰੁਜਗਾਰ ਦੇ ਚੰਗੇ ਮੌਕੇ ਪ੍ਰਦਾਨ ਕੀਤੇ ਜਾਣਗੇ।
199631-300x225 ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ 
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਇਸ ਮੌਕੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੀਆਂ ਸਾਰਿਆਂ ਨੂੰ ਅੱਜ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਦੁਨੀਆਂ ਵਿੱਚ 7000 ਬੋਲੀਆਂ ਹਨ, ਜਿਨ੍ਹਾਂ ਵਿੱਚੋਂ ਪੰਜਾਬੀ ਬੋਲੀ ਦਸਵੇਂ ਨੰਬਰ ਤੇ ਹੈ ਜੋ ਕਿ ਬਹੁਤ ਹੀ ਮਾਣ  ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ  ਜਿਹੜੀ ਮਰਜ਼ੀ ਭਾਸ਼ਾ ਸਿੱਖ ਲਈ ਜਾਵੇ ਪਰ ਆਪਣੀ ਮਾਤ ਭਾਸ਼ਾ ਦਾ ਵੱਧ ਤੋਂ ਵੱਧ ਨਿਰੰਤਰ ਗਿਆਨ ਪ੍ਰਾਪਤ ਕਰਨ ਵਾਸਤੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਸਕਰੀਨ ਟਾਈਮ ਘਟਾ ਕੇ ਪੜ੍ਹਾਈ ਵੱਲ ਵੱਧ ਤੋਂ ਵੱਧ ਸਮਾਂ ਦੇਣ ਲਈ ਉਤਸ਼ਾਹਿਤ ਕੀਤਾ।
ਵਿਧਾਇਕ ਸ.ਸੇਖੋਂ ਨੇ ਮਾਲਵਾ ਗਰੁੱਪ ਆਫ ਇੰਸਟੀਟਿਊਸ਼ਨ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਨਰਸਿੰਗ ਇੱਕ ਪਾਵਨ ਪਵਿੱਤਰ ਕਿੱਤਾ ਹੈ, ਸਾਨੂੰ ਇਸ ਕਿੱਤੇ ਵਿੱਚ ਪ੍ਰਵੇਸ਼ ਕਰਦੇ ਸਮੇਂ ਆਪਣੀ ਮਾਨਸਿਕਤਾ ਇਸ ਤਰੀਕੇ ਦੀ ਬਣਾਉਣੀ ਚਾਹੀਦੀ ਹੈ ਕਿ ਮਰੀਜ਼ਾਂ ਦੀ ਸੇਵਾ ਜੀਅ ਜਾਨ ਲਗਾ ਕੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਨਵੇਂ ਮੌਕੇ ਪੈਦਾ ਕਰ ਰਹੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੰਚ ਸੰਚਾਲਨ ਦੀ ਭੂਮਿਕਾ ਜ਼ਿਲ੍ਹਾ ਗਾਈਡੈਂਸ ਅਤੇ ਕੌਂਸਲਰ ਸ੍ਰੀ ਜਸਬੀਰ ਜੱਸੀ ਵੱਲੋਂ ਨਿਭਾਈ ਗਈ। ਇਸ ਮੌਕੇ ਲੋਕ ਗਾਇਕ ਕੁਲਵਿੰਦਰ ਕਮਲ, ਸਪਨਾ ਕਮਲ,ਭਿੰਦੇ ਸ਼ਾਹ ਤੇ ਮੁਮਤਾਜ਼ ਕੌਰ ,ਲੋਕ ਗਾਇਕਾ ਸਿਮਰਤਾ ਨੇ ਸੰਗੀਤਕ ਰੰਗ ਬਹੁਤ ਵਧੀਆ ਬਖੇਰਿਆ।
199666-300x225 ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ 
ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ,ਸਿਮਰਨ ਐਮ.ਸੀ. ਦਵਿੰਦਰ ਸਿੰਘ ਪੰਜਾਬ ਮੋਟਰਜ਼, ਗੁਰਿੰਦਰ ਮਹਿੰਦੀਰੱਤਾ,
ਡਾ. ਕੁਲਦੀਪ ਧੀਰ, ਚਰਨਜੀਤ ਸਿੰਘ ਬਰਾੜ ਰਿਟਾਇਰਡ ਇੰਸਪੈਕਟਰ,ਪ੍ਰਕਾਸ਼ ਸਿੰਘ ਮੰਡੀ ਬੋਰਡ , ਦਲਜੀਤ ਸਿੰਘ ਢਿੱਲੋਂ ਤੋਂ ਇਲਾਵਾ ਸੰਸਥਾ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Share this content:

Post Comment