Loading Now

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ – ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ 

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ – ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ 

WhatsApp-Image-2026-05-21-at-4.45.40-PM-300x192 ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ - ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ 
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਜਾਣਕਾਰੀ ਦਿੰਦੇ ਹੋਏ
*22 ਮਈ ਤੱਕ ਸ਼ਿਫਾਰਿਸ਼ਾਂ ਸਮੇਤ ਰਿਪੋਰਟ ਭੇਜਣ ਦੇ ਆਦੇਸ਼
ਮੋਗਾ, 21 ਮਈ (ਗਿਆਨ ਸਿੰਘ/ਏ ਡੀ ਪੀ ਨਿਊਜ) – ਜ਼ਿਲ੍ਹਾ ਮੋਗਾ ਦੇ ਜਨੇਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਚੋਂ ਬੀਤੇ ਦਿਨ 31 ਮਰੀਜ਼ਾਂ ਦੇ ਭੱਜਣ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਗਿਆ ਹੈ । ਇਸ ਘਟਨਾ ਅਤੇ ਮਾਮਲੇ ਦੀ ਗੰਭੀਰਤਾ ਤੇ ਸੰਵੇਦਨਸ਼ੀਲਤਾ ਨੂੰ ਵਿਚਾਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਤੱਥ-ਖੋਜ ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਇਸ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਪੁਲਿਸ ਸੁਪਰਡੈਂਟ (ਹੈੱਡਕੁਆਰਟਰ) ,ਡਿਪਟੀ ਮੈਡੀਕਲ ਕਮਿਸ਼ਨਰ ਨੂੰ ਸ਼ਾਮਿਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਉਪਰੋਕਤ ਕਮੇਟੀ ਨੂੰ ਮਾਮਲੇ ਦੀ ਵਿਸਥਾਰਪੂਰਵਕ ਅਤੇ ਗਹਿਰਾਈ ਨਾਲ ਜਾਂਚ ਕਰਨ, ਘਟਨਾ ਨਾਲ ਸੰਬੰਧਿਤ ਸਾਰੇ ਤੱਥਾਂ ਅਤੇ ਪਰਿਸਥਿਤੀਆਂ ਦੀ ਜਾਂਚ ਕਰਨ ਅਤੇ ਇਸ ਲਈ ਜ਼ਿੰਮੇਵਾਰੀ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  ਉਹਨਾਂ ਕਿਹਾ ਕਿ ਇਹ ਕਮੇਟੀ ਆਪਣੀ ਤੱਥ-ਖੋਜ ਰਿਪੋਰਟ ਵਿਸ਼ੇਸ਼ ਸਿਫ਼ਾਰਸ਼ਾਂ ਸਮੇਤ ਉਹਨਾਂ ਨੂੰ 22 ਮਈ 2026  ਤੱਕ ਜਮ੍ਹਾਂ ਕਰਵਾਏਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਸੰਬੰਧਤ ਅਧਿਕਾਰੀਆਂ ਵੱਲੋਂ ਗੰਭੀਰ ਲਾਪਰਵਾਹੀ ਨੂੰ ਦਰਸਾਉਂਦੀ ਹੈ ਇਸ ਲਈ ਇਸ ਦੀ  ਜਾਂਚ ਕਰਵਾਉਣ ਦੀ ਆਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਘਟਨਾ ਦੇ ਸਾਰੇ ਤੱਥਾਂ ਨੂੰ ਬਰੀਕੀ ਨਾਲ ਜਾਂਚ ਕਰੇਗਾ ਅਤੇ ਇਸਦੇ ਬਣਦੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share this content:

Post Comment