Loading Now

ਨੀਟ ਪ੍ਰੀਖਿਆਰਥੀਆਂ ਲਈ ਫ੍ਰੀ ਬੱਸ ਸੇਵਾ

ਨੀਟ ਪ੍ਰੀਖਿਆਰਥੀਆਂ ਲਈ ਫ੍ਰੀ ਬੱਸ ਸੇਵਾ

ਚੰਡੀਗੜ੍ਹ, 11 ਜੂਨ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੁੱਧਵਾਰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੇਸ਼ ਵਿੱਚ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਕੌਮੀ ਪੱਧਰ ਅਤੇ ਭਾਜਪਾ ਸ਼ਾਸਤ ਸੂਬਿਆਂ ਵਿੱਚ ਪੇਪਰ ਲੀਕ ਹੋ ਰਹੇ ਹਨ ਅਤੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਭਾਜਪਾ ਦੇ ਰਾਜ ਵਿੱਚ ਦੇਸ਼ ‘ਚ 29 ਪੇਪਰ ਲੀਕ ਹੋਏ ਹਨ। ਕੁਝ ਦਿਨ ਪਹਿਲਾਂ ਨੀਟ ਦਾ ਪੇਪਰ ਲੀਕ ਹੋਇਆ ਹੈ, ਜਿਸ ਕਰਕੇ ਕਈ ਥਾਵਾਂ ‘ਤੇ ਬੱਚਿਆਂ ਨੇ ਖੁਦਕੁਸ਼ੀਆਂ ਕਰ ਲਈਆਂ ਹਨ। ਚੀਮਾ ਨੇ ਕਿਹਾ ਕਿ 20, 21 ਤੇ 22 ਜੂਨ ਨੂੰ ਦੁਬਾਰਾ ਨੀਟ ਦਾ ਪੇਪਰ ਹੋਵੇਗਾ। ਪੰਜਾਬ ਸਰਕਾਰ ਵੱਲੋਂ ਤਿੰਨੇ ਦਿਨ ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਤੋਂ ਸਰਕਾਰੀ ਬੱਸਾਂ ਵਿੱਚ ਕਿਰਾਇਆ ਨਹੀਂ ਲਿਆ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀ ਦੇ ਨਾਲ ਆਉਣ ਵਾਲੇ ਨਿਗਰਾਨ (ਮਾਪੇ/ਸਰਪ੍ਰਸਤ) ਦਾ ਵੀ ਕਿਰਾਇਆ ਮੁਆਫ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿੱਚੋਂ 28 ਹਜ਼ਾਰ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਹਿੱਸਾ ਲੈਣਗੇ, ਜਿਨ੍ਹਾਂ ਨੂੰ ਸਰਕਾਰ ਦੇ ਇਸ ਫੈਸਲੇ ਦਾ ਲਾਭ ਮਿਲੇਗਾ।

ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲੇ ਦਿਨ ਤੋਂ ਹੀ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਪੀ ਡਬਲਿਊ ਡੀ ਵਿਭਾਗ ਦੇ ਸੜਕ ਨਿਰਮਾਣ ਵਿੰਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਹੈ। ਲੰਮੇ ਸਮੇਂ ਤੋਂ ਲੈਕਚਰਾਰਾਂ ਦੀ ਭਰਤੀ ਨਹੀਂ ਕੀਤੀ ਗਈ ਹੈ, ਜਿਸ ਕਰਕੇ ਲੈਕਚਰਾਰ ਦੀਆਂ ਅਸਾਮੀਆਂ ਦੇ ਉਮੀਦਵਾਰ ਓਵਰ-ਏਜ ਹੋ ਗਏ ਹਨ। ਇਸ ਲਈ ਸਰਕਾਰ ਵੱਲੋਂ ਸੂਬੇ ਵਿੱਚ 1013 ਪੰਜਾਬ ਲੈਕਚਰਾਰ ਕਾਡਰ ਦੀਆਂ ਅਸਾਮੀਆਂ ਭਰਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਉਮਰ ਵਿੱਚ 5 ਸਾਲ ਦੀ ਛੋਟ ਮਿਲੇਗੀ। ਪੰਜਾਬ ਵਿੱਚ ਮੌਨਸੂਨ ਦੀ ਆਮਦ ਨੂੰ ਵੇਖਦਿਆਂ ਕਈ ਥਾਵਾਂ ‘ਤੇ ਡੀ-ਸਿਲਟਿੰਗ ਦਾ ਕੰਮ ਹੋਣ ਵਾਲਾ ਹੈ

Share this content:

Post Comment