ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 14 ਮਾਰਚ ਨੂੰ – ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ ‘ਚ ਸਥਾਪਿਤ ਕੀਤੇ ਜਾਣਗ ਬੈਂਚ – ਸਕੱਤਰ ਡਾ. ਅਮਨਦੀਪ
– ਰਾਸ਼ਟਰੀ ਲੋਕ ਅਦਾਲਤ ’ਚ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਤੇ ਸਸਤਾ ਨਿਆਂ ਪ੍ਰਾਪਤ ਕਰਨ ਦੀ ਵੀ ਕੀਤੀ ਅਪੀਲ
ਲੁਧਿਆਣਾ, 10 ਫਰਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ 14 ਮਾਰਚ, 2026 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਡਾ. ਅਮਨਦੀਪ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਆਪਸੀ ਝਗੜਿਆਂ ਦਾ ਛੇਤੀ ਅਤੇ ਸਸਤੇ ਢੰਗ ਨਾਲ ਨਿਪਟਾਰਾ ਕਰਵਾਉਣ ਦੇ ਮੰਤਵ ਨਾਲ ਆਗਾਮੀ 14 ਮਾਰਚ (ਸ਼ਨੀਵਾਰ) ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 14 ਮਾਰਚ, 2026 ਨੂੰ ‘ਨੈਸ਼ਨਲ ਲੋਕ ਅਦਾਲਤ’ ਰਾਹੀਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇਗਾ।
ਸਕੱਤਰ ਡਾ. ਅਮਨਦੀਪ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ
ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ
ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।
Share this content:



Post Comment