Loading Now

ਪੁਲਿਸ ਨੇ ਅਭਿਜੀਤ ਦੀਪਕੇ ਨੂੰ ਜੰਤਰ-ਮੰਤਰ ਤੋਂ ਚੁੱਕ ਕੇ ਲਿਆ ਹਿਰਾਸਤ ‘ਚ

ਪੁਲਿਸ ਨੇ ਅਭਿਜੀਤ ਦੀਪਕੇ ਨੂੰ ਜੰਤਰ-ਮੰਤਰ ਤੋਂ ਚੁੱਕ ਕੇ ਲਿਆ ਹਿਰਾਸਤ ‘ਚ

ਨਵੀਂ ਦਿੱਲੀ, 20 ਜੁਲਾਈ – ਸੰਸਦ ਚੱਲੋ ਮਾਰਚ ਦੇ ਵਿਚਕਾਰ ਕਾਕਰੋਚ ਜਨਤਾ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਅਭਿਜੀਤ ਦੀਪਕੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੀਜੀਪੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਸੜਕਾਂ ‘ਤੇ ਉਤਰ ਕੇ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਸੌਰਵ ਦਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕਿਹਾ, “ਪੁਲਿਸ ਨੇ ਅਭਿਜੀਤ ਦੀਪਕੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅਸੀਂ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਤੁਰੰਤ ਸੜਕਾਂ ‘ਤੇ ਉੱਤਰੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਖੜ੍ਹੇ ਹੋਣ। ਪੁਲਿਸ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਬੇਰਹਿਮੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਦੀ ਕੁੱਟਮਾਰ ਕਰ ਰਹੀ ਹੈ।” ਇਸ ਤੋਂ ਪਹਿਲਾਂ ਸੰਸਦ ਵੱਲ ਵਧ ਰਹੇ ਕਈ ਪ੍ਰਦਰਸ਼ਨਕਾਰੀਆਂ ਨੂੰ ਵੀ ਦਿੱਲੀ ਪੁਲਿਸ ਹਿਰਾਸਤ ਵਿੱਚ ਲੈ ਚੁੱਕੀ ਹੈ। ਦੂਜੇ ਪਾਸੇ ਸੰਸਦ ਭਵਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੈ ਕੇ ਜਾਰੀ ਵਿਰੋਧ ਪ੍ਰਦਰਸ਼ਨਾਂ ਦੇ ਸਬੰਧ ਵਿੱਚ ਸੋਮਵਾਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੀਪੀ) ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਕਾਕਰੋਚ ਪਾਰਟੀ ਦੇ ਬੁਲਾਰੇ ਸੌਰਵ ਦਾਸ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਮੰਚ ਐਕਸ ‘ਤੇ ਸਾਂਝੀ ਕਰਦਿਆਂ ਕਿਹਾ, “ਦੋ ਘੰਟਿਆਂ ਤੋਂ ਵੱਧ ਇੰਤਜ਼ਾਰ ਕਰਨ ਤੋਂ ਬਾਅਦ, ਆਸ਼ੂਤੋਸ਼ ਰਾਂਕਾ ਅਤੇ ਮੈਂ ਜੇ.ਪੀ. ਨੱਢਾ ਜੀ ਨਾਲ ਉਨ੍ਹਾਂ ਦੇ ਘਰ ‘ਚ 10 ਮਿੰਟ ਲਈ ਮੁਲਾਕਾਤ ਕੀਤੀ।

Share this content:

Post Comment