Loading Now

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਚੰਡੀਗੜ੍ਹ, 10 ਅਕਤੂਬਰ – ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾ-ਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਸੂਬੇ ਲਈ ਨਿਭਾਈਆਂ ਗਈਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੈਸਕੋ ਨੇ ਮਹੱਤਵਪੂਰਨ ਪ੍ਰਗਤੀ ਹਾਸਲ ਕਰਦਿਆਂ ਪਿਛਲੇ ਇੱਕ ਸਾਲ ਦੌਰਾਨ 5,000 ਤੋਂ ਵੱਧ ਨੌਕਰੀਆਂ ਦਿੱਤੀਆਂ।

Share this content:

Post Comment