ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ ਖੋਲ੍ਹੇ 5 ਫਲੱਡ ਗੇਟ
ਹਿਮਾਚਲ ਪ੍ਰਦੇਸ਼, 19 ਅਗਸਤ – ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੋਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ਦਾ ਪਾਣੀ ਪੱਧਰ ਪਿਛਲੇ ਇੱਕ ਹਫ਼ਤੇ ਦੌਰਾਨ ਲਗਭਗ 10 ਤੋਂ 12 ਫੁੱਟ ਵੱਧ ਗਿਆ ਹੈ। ਇਸ ਦੇ ਨਾਲ ਹੀ ਅੱਜ ਪੋਂਗ ਡੈਮ ਦਾ ਵਾਟਰ ਲੈਵਲ 1357.02 ਫੁੱਟ ਦਰਜ ਕੀਤਾ ਗਿਆ ਹੈ। ਉੱਥੇ ਹੀ ਝੀਲ ਵਿੱਚ ਪਾਣੀ ਦੀ ਆਮਦ ਲਗਭਗ 35 ਹਜ਼ਾਰ ਕਿਊਸਿਕ ਦੱਸੀ ਜਾ ਰਹੀ ਹੈ। ਪਾਣੀ ਦੀ ਵਧਦੀ ਆਮਦ ਨੂੰ ਦੇਖਦੇ ਹੋਏ BBMB ਵੱਲੋਂ 52 ਫਲੱਡ ਗੇਟਾਂ ਵਿੱਚੋਂ 5 ਗੇਟ ਖੋਲ੍ਹੇ ਗਏ ਹਨ। ਇਨ੍ਹਾਂ ਰਾਹੀਂ ਬਿਆਸ ਦਰਿਆ ਵਿੱਚ ਲਗਾਤਾਰ ਕਰੀਬ 16 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
BBMB ਵੱਲੋਂ ਬਿਆਸ ਦਰਿਆ ਦੇ ਕੰਢੇ ਵੱਸਦੇ ਪੰਜਾਬ ਅਤੇ ਹਿਮਾਚਲ ਦੇ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਦਰਿਆ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
Share this content:



Post Comment