Loading Now

ਪ੍ਰਵੀਨ ਕੁਮਾਰ ਸ਼ਰਮਾ ਬਣੇ ਮੋਗਾ ਦੇ ਨਵੇਂ ਮੇਅਰ

ਪ੍ਰਵੀਨ ਕੁਮਾਰ ਸ਼ਰਮਾ ਬਣੇ ਮੋਗਾ ਦੇ ਨਵੇਂ ਮੇਅਰ

ਮੋਗਾ, 19 ਜਨਵਰੀ – ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਅੱਜ ਮੋਗਾ ਦੇ ਮੇਅਰ ਦੀ ਚੋਣ ਹੋਈ। ਪ੍ਰਵੀਨ ਕੁਮਾਰ ਸ਼ਰਮਾ ਮੋਗਾ ਨਗਰ ਨਿਗਮ ਦੇ ਨਵੇਂ ਮੇਅਰ ਬਣੇ ਹਨ। ਆਮ ਆਦਮੀ ਪਾਰਟੀ ਦੇ ਮੇਅਰ ਪ੍ਰਵੀਨ ਸ਼ਰਮਾ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਸ਼ਰਮਾ ਦੀ ਜਿੱਤ ਨਾਲ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸ਼ਰਮਾ ਨੂੰ 50 ਵਿੱਚੋਂ 31 ਕੌਂਸਲਰਾਂ ਦਾ ਸਮਰਥਨ ਮਿਲਿਆ। ਮੇਅਰ ਦੀ ਚੋਣ ਉਦੋਂ ਤਣਾਅਪੂਰਨ ਹੋ ਗਈ ਜਦੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਕੌਂਸਲਰਾਂ ਵਿਚਕਾਰ ਬਹਿਸ ਹੱਥੋਪਾਈ ਤੱਕ ਪਹੁੰਚ ਗਈ। ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਉਨ੍ਹਾਂ ਦੇ ਕੁਝ ਕੌਂਸਲਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਦੋਸ਼ਾਂ ਤੋਂ ਬਾਅਦ, ਸਾਰੇ ਅਕਾਲੀ ਦਲ ਅਤੇ ਕਾਂਗਰਸ ਕੌਂਸਲਰਾਂ ਨੇ ਚੋਣ ਪ੍ਰਕਿਰਿਆ ਦਾ ਬਾਈਕਾਟ ਕੀਤਾ ਅਤੇ ਡੀਸੀ ਮੀਟਿੰਗ ਹਾਲ ਤੋਂ ਬਾਹਰ ਨਿਕਲਦੇ ਸਮੇਂ ਇੱਕ ਦੂਜੇ ਨਾਲ ਝੜਪ ਕੀਤੀ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਦਖਲ ਦਿੱਤਾ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਬਾਅਦ ਵਿੱਚ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ।

ਮੇਅਰ ਬਲਜੀਤ ਸਿੰਘ ਚੰਨੀ ਵੱਲੋਂ 27 ਨਵੰਬਰ ਨੂੰ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਸੱਤਾਧਾਰੀ ਪਾਰਟੀ ਨੇ 2 ਦਸੰਬਰ ਨੂੰ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਪੀਨਾ ਨੂੰ ਕਾਰਜਕਾਰੀ ਮੇਅਰ ਨਿਯੁਕਤ ਕੀਤਾ। ਕਾਂਗਰਸ ਪਾਰਟੀ ਨੇ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਮੇਅਰ ਦੀਆਂ ਚੋਣਾਂ ਕਰਵਾ ਰਿਹਾ ਹੈ। ਮੇਅਰ ਦੀ ਚੋਣ ਤੋਂ ਪਹਿਲਾਂ ਚੋਣਾਂ ਵਾਲੇ ਸਥਾਨ ਉਤੇ ਅਕਾਲੀ ਦਲ ਦੇ ਕੁਝ ਕੌਂਸਲਰਾਂ ਨੇ ਭਾਰੀ ਹੰਗਾਮਾ ਕੀਤਾ। ਕੌਂਸਲਰਾਂ ਨੇ ਦੋਸ਼ ਲਾਇਆ ਹੈ ਕਿ ਵੋਟਿੰਗ ਤੋਂ ਪਹਿਲਾਂ ਹੀ ਸਾਡੇ ਤਿੰਨ ਕੌਂਸਲਰਾਂ ਨੂੰ ਪੁਲਿਸ ਚੁੱਕ ਕੇ ਲੈ ਗਈ ਹੈ। ਉਧਰ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਮਾਰਕੀਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਕਿਹਾ ਕਿ ਅਕਾਲੀ ਦਲ ਦੇ ਕੌਂਸਲਰਾਂ ਕੋਲ ਆਪਣੇ ਬੰਦੇ ਹੀ ਪੂਰੇ ਨਹੀਂ ਹਨ।

Share this content:

Post Comment