Loading Now

ਪੰਜਾਬੀ ਗਾਇਕ ਦੀ ਸੜਕ ਹਾਦਸੇ ‘ਚ ਮੌਤ

ਪੰਜਾਬੀ ਗਾਇਕ ਦੀ ਸੜਕ ਹਾਦਸੇ ‘ਚ ਮੌਤ

22, ਨਵੰਬਰ – ਪੰਜਾਬੀ ਮਨੋਰੰਜਨ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਗਾਇਕ ਹਰਮਨ ਸਿੱਧੂ ਮਿਸ ਪੂਜਾ ਦੇ ਨਾਲ ਪੇਪਰ ਜਾਂ ਪਿਆਰ ਗੀਤ ਰਾਹੀਂ ਮਸ਼ਹੂਰ ਹੋ ਸਨ। ਮਾਨਸਾ ਜ਼ਿਲ੍ਹੇ ਦੇ ਨੇੜੇ ਖਿਆਲਾ ਪਿੰਡ ਦੇ ਰਹਿਣ ਵਾਲੇ 37 ਸਾਲਾ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਹਾਦਸਾ ਮਾਨਸਾ-ਪਟਿਆਲਾ ਸੜਕ ‘ਤੇ ਵਾਪਰਿਆ। ਨਾਜ਼ਰ ਸਿੰਘ ਨੰਬਰ ਨੇ ਦੱਸਿਆ ਕਿ ਉਹ ਕਾਰ ‘ਤੇ ਆਪਣੇ ਪਿੰਡ ਆ ਰਿਹਾ ਸੀ ਅਤੇ ਇਸ ਦੌਰਾਨ ਕਾਰ ਇੱਕ ਪੈਲੇਸ ਨੇੜੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਖਰਪੱਚੇ ਉੱਡ ਗਏ ਅਤੇ ਹਰਮਨ ਸਿੱਧੂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਾਇਕ ਦੇ ਅਚਾਨਕ ਦੇਹਾਂਤ ਨਾਲ ਪ੍ਰਸ਼ੰਸਕਾਂ ਅਤੇ ਸੰਗੀਤ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਨੋਰੰਜਨ ਜਗਤ ਦੀਆਂ ਕਈ ਸ਼ਖਸੀਅਤਾਂ ਨੇ ਇਸ ਘਟਨਾ ਉਤੇ ਸੋਗ ਜ਼ਾਹਿਰ ਕੀਤਾ ਹੈ।

ਮਿਸ ਪੂਜਾ ਦੇ ਗੀਤ ‘ਪੇਪਰ ਜਾਂ ਪਿਆਰ’ ਨਾਲ ਖੱਟੀ ਸੀ ਪ੍ਰਸਿੱਧੀ

ਗਾਇਕ ਹਰਮਨ ਸਿੱਧੂ ਪੰਜਾਬੀ ਗਾਇਕਾ ਮਿਸ ਪੂਜਾ ਦੇ ਆਪਣੇ ਗੀਤ ‘ਪੇਪਰ ਜਾਂ ਪਿਆਰ’ ਨਾਲ ਪ੍ਰਸਿੱਧੀ ਖੱਟੀ ਸੀ।  ਦੱਸ ਦੇਈਏ ਕਿ ਉਨ੍ਹਾਂ ਵੱਲੋਂ ਗਾਏ ਕਈ ਗੀਤ ਖੂਬ ਸੁਰਖੀਆਂ ਵਿੱਚ ਰਹੇ। ਜਿਸ ਵਿੱਚ ਕੋਈ ਚੱਕਰ ਨਈ, ਬੇਬੇ ਬਾਪੂ, ਬੱਬਰ ਸ਼ੇਰ, Multan VS Russia ਸਣੇ ਹੋਰ ਕਈ ਸ਼ਾਨਦਾਰ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਗੀਤ ਵੀ ਲਿਖੇ ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਿਆ।  ਮ੍ਰਿਤਕ ਗਾਇਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਇੱਕ ਧੀ ਛੱਡ ਗਿਆ ਹੈ।

Share this content:

Post Comment