ਪੰਜਾਬ ਅਤੇ ਚੰਡੀਗੜ੍ਹ ‘ ਚ ਘਟਿਆ ਤਾਪਮਾਨ ,ਸਵੇਰ ਦੀ ਠੰਢ ਨੇ ਠਾਰੇ ਲੋਕ
22 ਅਕਤੂਬਰ ਅੱਜ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲਣ ਵਾਲਾ ਹੈ। 2 ਦਿਨਾਂ ਬਾਅਦ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਨਾਲ ਠੰਢ ਵਧਣ ਦੀ ਉਮੀਦ ਹੈ। ਅੱਜ ਸੂਬੇ ਵਿਚ ਮੌਸਮ ਸਾਫ਼ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਇੱਕ ‘ਪੱਛਮੀ ਗੜਬੜੀ’ ਦੇ ਪ੍ਰਭਾਵ ਕਾਰਨ, 24 ਅਤੇ 25 ਅਕਤੂਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ, 24 ਅਕਤੂਬਰ ਨੂੰ ਦੱਖਣ-ਪੱਛਮੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਅਤੇ 25 ਅਕਤੂਬਰ ਨੂੰ ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਬਾਅਦ, 26 ਅਕਤੂਬਰ ਤੋਂ ਮੌਸਮ ਦੇ ਮੁੜ ਖੁਸ਼ਕ ਹੋਣ ਦੀ ਸੰਭਾਵਨਾ ਹੈ। ਫਿਲਹਾਲ, ਸੂਬੇ ਦੇ ਔਸਤ ਤਾਪਮਾਨ ਵਿਚ 0.1 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਦੇ ਨੇੜੇ ਹੀ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਫ਼ਰੀਦਕੋਟ ਵਿੱਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ, ਉੱਤਰੀ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰੀ ਵਾਯੂਮੰਡਲ ਵਿੱਚ ਇੱਕ ਚੱਕਰਵਾਤੀ ਘੇਰਾ ਬਣ ਗਿਆ ਹੈ। ਇਸ ਦੇ ਨਾਲ ਹੀ, 24 ਅਕਤੂਬਰ ਤੋਂ ਇੱਕ ਨਵੀਂ ‘ਪੱਛਮੀ ਗੜਬੜੀ’ ਦੇ ਉੱਤਰ-ਪੱਛਮੀ ਭਾਰਤ ਦੇ ਮੌਸਮ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਸਮੇਤ ਪਹਾੜੀ ਇਲਾਕਿਆਂ ਵਿੱਚ ਠੰਢ ਵਧਣੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਵੀ ਹੁਣ ਸਵੇਰ ਅਤੇ ਰਾਤ ਦੇ ਸਮੇਂ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਬਿਜਲੀ ਦੀ ਮੰਗ 6,882 ਮੈਗਾਵਾਟ ਦਰਜ ਕੀਤੀ ਗਈ।
Share this content:



Post Comment