Loading Now

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁੱਖ ਸਕੱਤਰ ਨੂੰ ਮਾਣਹਾਨੀ ਨੋਟਿਸ ਜਾਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁੱਖ ਸਕੱਤਰ ਨੂੰ ਮਾਣਹਾਨੀ ਨੋਟਿਸ ਜਾਰੀ

ਚੰਡੀਗੜ੍ਹ, 3 ਨਵੰਬਰ – ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਦੇ ਇਕ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ ਹੈ। ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਅਦਾਲਤ ਵਿੱਚ ਮੌਜੂਦ ਸਨ। ਇਹ ਸੁਣਵਾਈ ਲਗਭਗ ਇੱਕ ਘੰਟਾ, 45 ਮਿੰਟ ਤੱਕ ਚੱਲੀ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤੀ ਹੁਕਮਾਂ ਦੀ ਉਲੰਘਣਾ ਬਣਦੀ ਹੈ ਅਤੇ ਸਰਕਾਰ ਨੂੰ 17 ਨਵੰਬਰ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ 8 ਅਪਰੈਲ ਦੇ ਉਸ ਫ਼ੈਸਲੇ ਨਾਲ ਸਬੰਧਤ ਹੈ, ਜਿਸ ਵਿੱਚ ਪੰਜਾਬ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੀ ਤਰਜ਼ ਉਤੇ ਆਲ ਇੰਡੀਆ ਸਰਵਿਸਿਜ਼ ਦੇ ਬਰਾਬਰ ਡੀ ਏ ਅਤੇ ਡੀ ਆਰ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਸਨ।
ਬਾਅਦ ਵਿੱਚ 3 ਅਗਸਤ ਨੂੰ ਡਿਵੀਜ਼ਨ ਬੈਂਚ ਨੇ ਸਰਕਾਰ ਦੀਆਂ ਅਪੀਲਾਂ ਖ਼ਾਰਜ ਕਰਦਿਆਂ ਦੋ ਹਫ਼ਤਿਆਂ ਅੰਦਰ ਬਕਾਇਆ ਕਿਸ਼ਤਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ 30 ਜੂਨ ਤੱਕ ਇਸ ਹੁਕਮ ਦੀ ਪਾਲਣਾ ਕਰਨ ਅਤੇ ਮੁੱਖ ਸਕੱਤਰ ਨੂੰ ਇਸ ਸਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਸਰਕਾਰ ਵੱਲੋਂ ਅਪੀਲਾਂ ਦਾਇਰ ਕੀਤੀਆਂ ਗਈਆਂ ਸਨ। ਬਾਅਦ ਵਿੱਚ 3 ਅਗਸਤ ਨੂੰ ਜਸਟਿਸ ਮਿਸ਼ਰਾ ਅਤੇ ਜਸਟਿਸ ਕਪੂਰ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਅਤੇ ਪੀ ਐੱਸ ਪੀ ਸੀ ਐੱਲ (PSPCL) ਵੱਲੋਂ ਦਾਇਰ ਅਪੀਲਾਂ ਨੂੰ ਖ਼ਾਰਜ ਕਰਦਿਆਂ ਸਿੰਗਲ ਜੱਜ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ ਸੀ। ਅਪੀਲਾਂ ਦੇ ਲੰਬਿਤ ਰਹਿਣ ਦੌਰਾਨ 30 ਜੂਨ ਦੀ ਮਿਆਦ ਲੰਘ ਜਾਣ ਕਾਰਨ ਅਦਾਲਤ ਨੇ ਸਮਾਂ ਸੀਮਾ ਵਿੱਚ ਸੋਧ ਕਰਦਿਆਂ ਦੋ ਹਫ਼ਤਿਆਂ ਦੇ ਅੰਦਰ ਡੀ ਏ/ਡੀ ਆਰ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

Share this content:

Post Comment