Loading Now

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਦੇ ਡੀਏ ਦੇ ਹੁਕਮ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਦੇ ਡੀਏ ਦੇ ਹੁਕਮ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 21 ਮਈ – ਪੰਜਾਬ ਸਰਕਾਰ ਨੂੰ ਅੱਜ ਹਾਈਕੋਰਟ ਤੋਂ ਇੱਕ ਵੱਡਾ ਝਟਕਾ ਲੱਗਾ ਹੈ । ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸਿੰਗਲ ਬੈਂਚ ਦੇ ਉਸ ਹੁਕਮ ‘ਤੇ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ, ਜਿਸ ਵਿੱਚ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ IAS, IPS, IFS ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ 58 ਫੀਸਦੀ ਮਹਿੰਗਾਈ ਭੱਤਾ (DA) ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਪਹਿਲਾਂ 8 ਅਪ੍ਰੈਲ ਨੂੰ ਸਿੰਗਲ ਬੈਂਚ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਉਹ ਸਾਰੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ IAS, IPS, IFS ਅਤੇ ਜੁਡੀਸ਼ੀਅਲ ਸੇਵਾਵਾਂ ਦੇ ਅਧਿਕਾਰੀਆਂ ਦੀ ਤਰਜ਼ ‘ਤੇ 58 ਫੀਸਦੀ ਡੀ.ਏ. ਪ੍ਰਦਾਨ ਕਰੇ। ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਦੇ ਡਿਵੀਜ਼ਨ ਬੈਂਚ ਤੱਕ ਪਹੁੰਚ ਕੀਤੀ ਸੀ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਸੂਬਾ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਹ ਡੀ.ਏ. ਦਾ ਬਕਾਇਆ ਜਾਰੀ ਕਰਨ ਲਈ ਤਿਆਰ ਹੈ, ਪਰ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਇਸ ਵੇਲੇ ਵਿੱਤੀ ਤੰਗੀ ਦਾ ਸਾਹਮਣਾ ਕਰ ਰਿਹਾ ਹੈ। ਸਰਕਾਰ ਦੀ ਇਸ ਦਲੀਲ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਹਾਈਕੋਰਟ ਨੇ ਵਾਰ-ਵਾਰ ਵਿੱਤੀ ਸੰਕਟ ਦਾ ਹਵਾਲਾ ਦਿੱਤੇ ਜਾਣ ‘ਤੇ ਸਵਾਲ ਉਠਾਏ।

Share this content:

Post Comment