ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਕਲਰਕ ਦੀਆਂ 1270 ਅਸਾਮੀਆਂ ਲਈ ਨੋਟੀਫਿਕੇਸ਼ਨ ਦਾ ਕੀਤਾ ਐਲਾਨ
ਨਵੀਂ ਦਿੱਲੀ, 5 ਅਕਤੂਬਰ – ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਵੱਡੀ ਖ਼ਬਰ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕਲਰਕ ਦੀਆਂ 1270 ਖਾਲੀ ਅਸਾਮੀਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਭਰਤੀ ਦਾ ਐਲਾਨ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਇਸ ਭਰਤੀ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ 7 ਅਕਤੂਬਰ ਸ਼ਾਮ 4 ਵਜੇ ਤੋਂ ਸ਼ੁਰੂ ਹੋਵੇਗੀ, ਜੋ ਨਿਰਧਾਰਤ ਆਖਰੀ ਤਰੀਕ 4 ਨਵੰਬਰ 2026 ਤੱਕ ਜਾਰੀ ਰਹੇਗੀ। ਯੋਗ ਅਤੇ ਇੱਛੁਕ ਉਮੀਦਵਾਰ ਭਰਤੀ ‘ਚ ਸ਼ਾਮਲ ਹੋਣ ਲਈ ਸਿਰਫ਼ ਆਨਲਾਈਨ ਮਾਧਿਅਮ ਰਾਹੀਂ ਅਰਜ਼ੀ ਦੇ ਸਕਣਗੇ।
ਐਪਲੀਕੇਸ਼ਨ ਪ੍ਰਕਿਰਿਆ ਤੇ ਫੀਸ
ਇਸ ਭਰਤੀ ‘ਚ ਸ਼ਾਮਲ ਹੋਣ ਲਈ ਸਿਰਫ਼ ਆਨਲਾਈਨ ਫਾਰਮ ਹੀ ਸਵੀਕਾਰ ਕੀਤਾ ਜਾਵੇਗਾ। ਕਿਸੇ ਹੋਰ ਮਾਧਿਅਮ ਰਾਹੀਂ ਭੇਜੀ ਗਈ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਮੀਦਵਾਰ ਅਧਿਕਾਰਤ ਵੈੱਬਸਾਈਟ sssc.gov.in ‘ਤੇ ਜਾ ਕੇ ਅਰਜ਼ੀ ਫਾਰਮ ਭਰ ਸਕਦੇ ਹਨ। ਅਰਜ਼ੀ ਦੇ ਨਾਲ ਪੰਜਾਬ ਰਾਜ ਦੇ SC/BC/OBC/ESM/EWS ਵਰਗ ਦੇ ਉਮੀਦਵਾਰਾਂ ਨੂੰ ਕੁੱਲ 710 ਰੁਪਏ ਅਤੇ PwBD ਵਰਗ ਦੇ ਉਮੀਦਵਾਰਾਂ ਨੂੰ 875 ਰੁਪਏ ਫੀਸ ਜਮ੍ਹਾਂ ਕਰਵਾਉਣੀ ਹੋਵੇਗੀ। ਹੋਰ ਸਾਰੇ ਰਾਜਾਂ ਜਾਂ ਵਰਗਾਂ ਨਾਲ ਸਬੰਧਤ ਉਮੀਦਵਾਰਾਂ ਨੂੰ 1200 ਰੁਪਏ ਅਰਜ਼ੀ ਫੀਸ ਦਾ ਭੁਗਤਾਨ ਕਰਨਾ ਹੋਵੇਗਾ।
ਕਿਵੇਂ ਹੋਵੇਗੀ ਚੋਣ?
Share this content:



Post Comment