ਖ਼ਬਰਾਂ ਦੇਸ਼ ਪੰਜਾਬ ਮੁੱਖ ਖ਼ਬਰਾਂ ਵਿਦੇਸ਼ October 2, 2026 ਪੰਜਾਬ ’ਚ ਐੱਸ ਆਈ ਆਰ 99 ਫ਼ੀਸਦ ਮੁਕੰਮਲ ਚੰਡੀਗੜ੍ਹ, 2 ਅਕਤੂਬਰ – ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦਾ 99.21 ਫ਼ੀਸਦ ਕੰਮ ਪੂਰਾ ਹੋਣ ਨਾਲ ਐੱਸ ਆਈ ਆਰ ਦਾ ਸਮੁੱਚਾ ਅਮਲ ਮੁਕੰਮਲ ਹੋ ਗਿਆ। ਇਸ ਬਾਰੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 8 ਜ਼ਿਲ੍ਹੇ ਮੋਗਾ, ਨਵਾਂ ਸ਼ਹਿਰ, ਮਾਨਸਾ, ਤਰਨ ਤਾਰਨ, ਫ਼ਰੀਦਕੋਟ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਨੇ ਐੱਸ ਆਈ ਆਰ 2026 ਦਾ ਕੰਮ 100 ਫ਼ੀਸਦ ਮੁਕੰਮਲ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ 55 ਹਲਕਿਆਂ ਵਿੱਚ ਵੀ ਇਹ ਕੰਮ ਪੂਰਾ ਹੋ ਚੁੱਕਾ ਹੈ। ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਵੋਟਰਾਂ ਦੀ ਸਹੂਲਤ ਲਈ, ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣੇ ਬਾਕੀ ਹਨ, ਉੱਥੇ ਬੂਥ ਲੈਵਲ ਅਫ਼ਸਰ (ਬੀ ਐੱਲ ਓ) ਖ਼ੁਦ ਵੋਟਰਾਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਵੋਟਰਾਂ ਨੂੰ ਦਫ਼ਤਰਾਂ ਵਿੱਚ ਸੱਦਣ ਦੀ ਬਜਾਏ ਉਨ੍ਹਾਂ ਪਾਸੋਂ ਲੋੜੀਂਦੇ ਦਸਤਾਵੇਜ਼ ਸਿੱਧੇ ਤੌਰ ’ਤੇ ਇਕੱਤਰ ਕਰਨਗੇ, ਜਦੋਂ ਕਿ ਵੋਟਰਾਂ ਨੂੰ ਨਿੱਜੀ ਸੁਣਵਾਈ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣ ਰਜਿਸਟਰੇਸ਼ਨ ਅਫ਼ਸਰ (ਈ ਆਰ ਓਜ਼) ਦੇ ਦਫ਼ਤਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ, ਜਿਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਕੁਝ ਕੰਮ ਬਾਕੀ ਹੈ, ਉੱਥੇ ਵੋਟਰਾਂ ਦੀ ਸਹੂਲਤ ਲਈ ਆਉਣ ਵਾਲੇ ਹਫ਼ਤੇ ਦੇ ਅਖ਼ੀਰਲੇ ਦਿਨਾਂ (ਵੀਕੈਂਡ) ’ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵੋਟਰ ਸੂਚੀ ਨਾਲ ਸਬੰਧਤ ਸ਼ੰਕਿਆਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਸੂਬੇ ਭਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ (ਡੀ ਈ ਓਜ਼) ਅਤੇ ਚੋਣ ਰਜਿਸਟਰੇਸ਼ਨ ਅਫ਼ਸਰਾਂ (ਈ ਆਰ ਓਜ਼) ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ ਐੱਲ ਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਅਤੇ ਇਸ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਸਤਾਵੇਜ਼ ਤੇ ਜਾਣਕਾਰੀ ਜਲਦ ਤੋਂ ਜਲਦ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ। Share this content:
Previous post ਪ੍ਰਾਪਰਟੀ ਟੈਕਸ ਦੀ 40.30 ਕਰੋੜ ਰਿਆਇਤੀ ਵਸੂਲੀ Next post ਖੁੱਡੀਆਂ ਦੀ ਅਰਜ਼, ਚੌਹਾਨ ਦਾ ਜਿਗਰਾ..!; ਪੰਜਾਬ ਨੂੰ ਸੌ ਕਰੋੜ ਦੇ ਫ਼ੰਡ
Post Comment Cancel reply Comments Name Email Save my name, email, and website in this browser for the next time I comment.
Post Comment