ਪੰਜਾਬ ’ਚ ਕਿਸੇ ਵੀ ਸਮੇਂ ਡਿੱਗ ਸਕਦੀ ਹੈ ਸਰਕਾਰ : ਮਜੀਠੀਆ
ਚੰਡੀਗੜ੍ਹ, 1 ਮਈ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ‘ਆਪ’ ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਵਿੱਚ ਸਹਿਮ ਹੈ। ਪੰਜਾਬ ਵਿੱਚ ਜਿਸ ਤਰ੍ਹਾਂ ਦੇ ਸਿਆਸੀ ਹਾਲਾਤ ਬਣ ਰਹੇ ਹਨ। ਉਸ ਤਰ੍ਹਾਂ ਸੂਬੇ ਵਿੱਚ ਕਿਸੇ ਵੀ ਸਮੇਂ ਸਰਕਾਰ ਡਿੱਗ ਸਕਦੀ ਹੈ। ‘ਆਪ’ ਨੇ ਲੰਘੇ ਦਿਨ ਵਿਧਾਇਕਾਂ ਤੇ ਪਾਰਟੀ ਵਰਕਰਾਂ ਦੀ ਮੀਟਿੰਗ ਸੱਦੀ ਸੀ। ਇਸ ਵਿੱਚ ਪੁਲੀਸ ਤੇ ਵਿਜੀਲੈਂਸ ਦੇ ਦਬਾਅ ਦੇ ਬਾਵਜੂਦ 65 ਵਿਧਾਇਕ ਹੀ ਪੁੱਜੇ ਸਨ, ਜੇ ਅਜਿਹਾ ਨਾ ਹੁੰਦਾ ਤਾਂ ਗਿਣਤੀ ਹੋਰ ਘੱਟ ਸਕਦੀ ਸੀ। ਮਜੀਠੀਆ ਨੇ ਕਿਹਾ ਕਿ ‘ਆਪ’ ਦੇ ਵੱਡੀ ਗਿਣਤੀ ’ਚ ਵਿਧਾਇਕਾਂ ਦਾ ਆਪਣੀ ਹੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ, ਜੋ ਕਿਸੇ ਵੀ ਵੇਲੇ ਪਾਲਾ ਬਦਲ ਸਕਦੇ ਹਨ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦਬਾਅ ਤੋਂ ‘ਆਪ’ ਸਰਕਾਰ ਦਾ ਬਹੁਮਤ ਚੈੱਕ ਕਰਵਾਉਣ ਤਾਂ ਜੋ ਸੱਚ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰ ’ਤੇ ਕਰਜ਼ਾ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਰਕੇ ਸੂਬੇ ਵਿੱਚ ਵਿੱਤੀ ਐਮਰਜੈਂਸੀ ਵਰਗੇ ਹਾਲਾਤ ਬਣ ਰਹੇ ਹਨ।
Share this content:



Post Comment