ਪੰਜਾਬ ’ਚ ਤਿੰਨ ਦਿਨ ਸੰਘਣੀ ਧੁੰਦ ਦਾ ਅਲਰਟ
ਲੁਧਿਆਣਾ , 25 ਨਵੰਬਰ- ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਵੀ ਧੁੰਦ ਪਈ ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਫ਼ਰੀਦਕੋਟ ’ਚ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ, ਪਠਾਨਕੋਟ ’ਚ 7.8, ਲੁਧਿਆਣਾ ’ਚ 8.4, ਹੁਸ਼ਿਆਰਪੁਰ ’ਚ 8.1, ਪਟਿਆਲਾ ’ਚ 8.4, ਅੰਮ੍ਰਿਤਸਰ ’ਚ 9.3 ਤੇ ਬਠਿੰਡਾ ’ਚ 9.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 27 ਨਵੰਬਰ ਤੱਕ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਹੈ।
Share this content:



Post Comment