Loading Now

ਪੰਜਾਬ ‘ਚ ਵਿਗੜ ਸਕਦੇ ਨੇ ਹਾਲਾਤ, ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟਿਆ

ਪੰਜਾਬ ‘ਚ ਵਿਗੜ ਸਕਦੇ ਨੇ ਹਾਲਾਤ, ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟਿਆ

ਪਠਾਨਕੋਟ, 27 ਅਗਸਤ – ਪੰਜਾਬ ਵਿਚ ਹੜ੍ਹਾਂ ਕਾਰਨ ਹਾਲਾਤ ਲਗਾਤਾਰ ਵਿਗੜ ਰਹੇ ਹਨ। ਖਬਰ ਆ ਰਹੀ ਹੈ ਕਿ ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟ ਗਿਆ ਹੈ। ਡੈਮ ਤੋਂ ਸਿੱਧਾ ਰਾਵੀ ਨਦੀ ਵਿੱਚ ਪਾਣੀ ਜਾ ਰਿਹਾ ਹੈ। ਪਾਣੀ ਤੇਜ਼ੀ ਨਾਪੰਜਾਬ ਵਿਚ ਹੜ੍ਹਾਂ ਕਾਰਨ ਹਾਲਾਤ ਲਗਾਤਾਰ ਵਿਗੜ ਰਹੇ ਹਨ। ਖਬਰ ਆ ਰਹੀ ਹੈ ਕਿ ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟ ਗਿਆ ਹੈ। ਡੈਮ ਤੋਂ ਸਿੱਧਾ ਰਾਵੀ ਨਦੀ ਵਿੱਚ ਪਾਣੀ ਜਾ ਰਿਹਾ ਹੈ।ਲ ਆ ਰਿਹਾ ਹੈ। ਦੂਜੇ ਪਾਸੇ ਲਗਭਗ 50 ਲੋਕ ਫਸੇ ਹੋਏ ਹਨ। ਹੈਲੀਕਾਪਟਰ ਰਾਹੀਂ ਬਚਾਅ ਕਾਰਜ ਚਲਾਏ ਜਾ ਰਹੇ ਹਨ। ਇੱਕ ਕਰਮਚਾਰੀ ਵੀ ਲਾਪਤਾ ਦੱਸਿਆ ਜਾ ਰਿਹਾ ਹੈ। ਉਧਰ, ਸੰਗਰੂਰ ਵਿਚ ਵੀ ਹੜ੍ਹਾਂ ਦਾ ਖ਼ਤਰਾ ਵਧ ਗਿਆ ਹੈ। ਘੱਗਰ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਿਆ ਹੈ। ਇੱਕਦਮ ਘੱਗਰ ਦੇ ਪਾਣੀ ਦਾ ਪੱਧਰ ਵਧਣ ਲੱਗਾ ਹੈ ਅਤੇ 745 ਫੁੱਟ ਉਤੇ ਪਹੁੰਚ ਗਿਆ ਹੈ।

ਪੰਜਾਬ ਵਿਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਡੁੱਬ ਗਏ ਹਨ। ਐਨਡੀਆਰਐਫ, ਐਸਡੀਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ ਹੈ। ਪਠਾਨਕੋਟ-ਜੰਮੂ ਹਾਈਵੇਅ ਨੇੜੇ ਅੱਪਰ ਬਾਰੀ ਦੁਆਬ ਨਹਿਰ (UBDC) ਟੁੱਟ ਗਈ ਹੈ। ਪਾਣੀ ਹਾਈਵੇਅ ਸਮੇਤ ਰਿਹਾਇਸ਼ੀ ਇਲਾਕਿਆਂ ਵਿੱਚ ਭਰ ਗਿਆ ਹੈ। ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਲੋਕਾਂ ਦੀ ਮਦਦ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

Share this content:

Post Comment