ਪੰਜਾਬ ‘ਚ ਹੈਲਥ ਕਾਰਡ ਦੀ ਰਜਿਸਟ੍ਰੇਸ਼ਨ ਸ਼ੁਰੂ, 10 ਲੱਖ ਰੁ. ਦਾ ਇਲਾਜ ਮੁਫਤ
ਬਰਨਾਲਾ, 24 ਸਤੰਬਰ – ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬੀਮੇ ਲਈ ਅੱਜ ਤੋਂ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ। ਪਾਇਲਟ ਪ੍ਰਾਜੈਕਟ ਵਜੋਂ ਤਰਨ ਤਾਰਨ ਅਤੇ ਬਰਨਾਲਾ ਵਿੱਚ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਵਿਚ ਰਜਿਸਟਰੇਸ਼ਨ ਕਰਵਾਉਣ ਲਈ ਲੰਮੀਆਂ ਲਾਈਨਾਂ ਲਗੀਆ ਹੋਈਆਂ ਹਨ। ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10-10 ਲੱਖ ਰੁਪਏ ਸਾਲਾਨਾ ਮੁਫ਼ਤ ਇਲਾਜ ਮਿਲੇਗਾ। ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਸੂਬੇ ਦੇ ਲੋਕਾਂ ਨੂੰ ਯੋਜਨਾ ਦਾ ਲਾਭ ਦਿੱਤਾ ਜਾਵੇਗਾ।
Share this content:



Post Comment