Loading Now

ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਬੀਬੀਆਂ ਦਾ ਇੰਤਜ਼ਾਰ ਖ਼ਤਮ, CM ਮਾਨ ਨੇ ਬਟਨ ਦੱਬ ਕੇ ਖਾਤਿਆਂ ‘ਚ ਟ੍ਰਾਂਸਫਰ ਕੀਤੀ ‘ਸਨਮਾਨ ਰਾਸ਼ੀ’

ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਬੀਬੀਆਂ ਦਾ ਇੰਤਜ਼ਾਰ ਖ਼ਤਮ, CM ਮਾਨ ਨੇ ਬਟਨ ਦੱਬ ਕੇ ਖਾਤਿਆਂ ‘ਚ ਟ੍ਰਾਂਸਫਰ ਕੀਤੀ ‘ਸਨਮਾਨ ਰਾਸ਼ੀ’

ਚੰਡੀਗੜ੍ਹ, 1 ਜੁਲਾਈ 2026 – ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਵੱਡੀ ਖ਼ੁਸ਼ਖ਼ਬਰੀ ਲੈ ਕੇ ਆਇਆ ਹੈ। ਪੰਜਾਬ ਸਰਕਾਰ ਵੱਲੋਂ ਬੀਬੀਆਂ ਨੂੰ ਦਿੱਤੀ ਜਾਣ ਵਾਲੀ ਮਾਸਿਕ ਸਨਮਾਨ ਰਾਸ਼ੀ ਦਾ ਇੰਤਜ਼ਾਰ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਹੈ।

ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਯੋਜਨਾ ਤਹਿਤ ਵੱਖ-ਵੱਖ ਵਰਗਾਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਰਾਸ਼ੀ ਭੇਜੀ ਗਈ ਹੈ। ਜਿਸ ਦੇ ਮੁਤਾਬਕ, ਐਸ.ਸੀ. (SC) ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ। ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟ੍ਰਾਂਸਫਰ ਕੀਤੀ ਗਈ ਹੈ।

Share this content:

Post Comment