Loading Now

ਪੰਜਾਬ ਦੇ ਇਸ ਜ਼ਿਲ੍ਹੇ ‘ਚ 20 ਅਗਸਤ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਇਸ ਜ਼ਿਲ੍ਹੇ ‘ਚ 20 ਅਗਸਤ ਨੂੰ ਛੁੱਟੀ ਦਾ ਐਲਾਨ

ਸੰਗਰੂਰ, 19 ਅਗਸਤ – ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੰਗਰੂਰ ਜ਼ਿਲ੍ਹੇ ਵਿੱਚ 20 ਅਗਸਤ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਡੀਸੀ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰ ਅਤੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

Share this content:

Post Comment