ਪੰਜਾਬ ਦੇ ਕਈ ਪਿੰਡਾਂ ‘ਚ ਆਪ ਲੀਡਰਾਂ ਦੀ ਐਂਟਰੀ ਹੋਈ ਬੈਨ
ਲੁਧਿਆਣਾ, 30 ਜੁਲਾਈ – ਪੰਜਾਬ ਦੇ ਵਿੱਚ ਲੈਂਡ ਪੂਲਿੰਗ ਦੇ ਵਿਰੋਧ ਵਿੱਚ ਜਿੱਥੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਦੋ ਪਿੰਡਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਆਉਣ ‘ਤੇ ਮਨਾਹੀ ਵਾਲੇ ਪੋਸਟਰ ਲਗਾ ਦਿੱਤੇ ਗਏ ਹਨ।
ਲੈਂਡ ਪੂਲਿੰਗ ਨੀਤੀ ਦਾ ਵਿਰੋਧ
ਜਗਰਾਉਂ ਦੇ ਪਿੰਡ ਅਲੀਗੜ ਅਤੇ ਪੱਤੀ ਮਲਕ ਦੇ ਵਿੱਚ ਇਹ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ‘ਤੇ ਲਿਖਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਲੀਡਰ ਪਿੰਡ ਦੇ ਵਿੱਚ ਨਾ ਆਵੇ, ਉਨ੍ਹਾਂ ਦੇ ਪਿੰਡ ਦੇ ਵਿੱਚ ਆਉਣ ਤੋਂ ਮਨਾਹੀ ਹੈ। ਅੱਗੇ ਲਿਖਿਆ ਹੈ ਕਿ ਪਿੰਡ ਵਾਸੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦੇ ਹੋਏ ਕਿਸਾਨ ਮਜ਼ਦੂਰ ਏਕਤਾ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਿੰਨਾ ਚਿਰ ਲੈਂਡ ਪੂਲਿੰਗ ਨੀਤੀ ਰੱਦ ਨਹੀਂ ਕੀਤੀ ਜਾਂਦੀ, ਉਦੋਂ ਤੱਕ ਆਮ ਆਦਮੀ ਪਾਰਟੀ ਦਾ ਕੋਈ ਵੀ ਲੀਡਰ ਪਿੰਡ ਦੇ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਪਿੰਡਾਂ ਦੀ ਪੰਚਾਇਤਾਂ ਵੱਲੋਂ ਸਹਿਮਤੀ ਦੇ ਨਾਲ ਇਹ ਪੋਸਟਰ ਲਗਾਏ ਗਏ ਹਨ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਇਸ ਨੀਤੀ ਦਾ ਵਿਰੋਧ ਕਰ ਰਹੇ ਨੇ, ਜਿਸ ਦੇ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਸਰਕਾਰ ਦੀ ਨਜ਼ਰ ਹੈ ਅਤੇ ਉਨ੍ਹਾਂ ਜ਼ਮੀਨਾਂ ਨੂੰ ਸਰਕਾਰ ਖੋਹਣਾ ਚਾਹੁੰਦੀ ਹੈ।
ਪਿੰਡਾਂ ਵਿੱਚ ਲੋਕਾਂ ਵੱਲੋਂ ਨੀਤੀ ਦਾ ਵਿਰੋਧ
ਸਿਰਫ ਲੁਧਿਆਣਾ ਦੇ ਜਗਰਾਉਂ ਦੇ ਵਿੱਚ ਹੀ ਨਹੀਂ ਸਗੋਂ ਹੁਸ਼ਿਆਰਪੁਰ ਦੇ ਪਿੰਡ ਸ਼ੇਰਗੜ੍ਹ ਅਤੇ ਪੁਰਹੀਰ ਵਿੱਚ ਵੀ ਅਜਿਹੇ ਹੀ ਪੋਸਟਰ ਲਗਾਏ ਗਏ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਪਿੰਡ ਵਿੱਚ ਆਉਣ ‘ਤੇ ਮਨਾਹੀ ਕੀਤੀ ਗਈ ਹੈ। ਲੁਧਿਆਣਾ ਦੇ ਜਗਰਾਉਂ ਦੇ ਵਿੱਚ ਲੱਗੇ ਹੋਏ ਪੋਸਟਰਾਂ ਨੂੰ ਬੀਤੇ ਦਿਨ ਪਾੜਨ ਦੀ ਵੀ ਖਬਰਾਂ ਸਾਹਮਣੇ ਆਈਆਂ ਹਨ। ਜਿੱਥੇ ਪਿੰਡਾਂ ਦੇ ਵਿੱਚ ਲੋਕ ਇਸ ਨੀਤੀ ਦਾ ਵਿਰੋਧ ਕਰ ਰਹੇ ਨੇ, ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਵੀ ਇਸ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ।
Share this content:



Post Comment